ਜਲੰਧਰ: ਕਸਬਾ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਦੇ ਥਾਣੇ ਦੇ ਬਾਹਰ ਇੱਕ ਪਰਿਵਾਰ ਵੱਲੋਂ ਇਨਸਾਫ ਨਾ ਮਿਲਣ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਪੀੜਤ ਨੇ ਪੁਲਿਸ 'ਤੇ ਇਲਜ਼ਾਮ ਲਗਾਇਆ ਹੈ ਕਿ ਜਿਨ੍ਹਾਂ ਵਿਅਕਤੀਆਂ ਨੇ ਉਸ ਨਾਲ ਲੁੱਟ ਕੀਤੀ, ਉਨ੍ਹਾਂ ਦੀ ਪਹਿਚਾਣ ਹੋ ਜਾਣ ਦੇ ਬਾਅਦ ਵੀ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ।
ਲੁਟੇਰਿਆਂ ਦੀ ਪਛਾਣ ਤੋਂ ਬਾਅਦ ਵੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪੀੜਤ ਪਰਿਵਾਰ ਨੇ ਥਾਣੇ ਅੱਗੇ ਦਿੱਤਾ ਧਰਨਾ
ਜਲੰਧਰ ਦੇ ਕਸਬਾ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਦੇ ਥਾਣੇ ਦੇ ਬਾਹਰ ਇੱਕ ਪਰਿਵਾਰ ਵੱਲੋਂ ਇਨਸਾਫ ਨਾ ਮਿਲਣ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਪੀੜਤ ਨੇ ਪੁਲਿਸ 'ਤੇ ਇਲਜ਼ਾਮ ਲਗਾਇਆ ਹੈ ਕਿ ਜਿਨ੍ਹਾਂ ਵਿਅਕਤੀਆਂ ਨੇ ਉਸ ਨਾਲ ਲੁੱਟ ਕੀਤੀ, ਉਨ੍ਹਾਂ ਦੀ ਪਹਿਚਾਣ ਹੋ ਜਾਣ ਦੇ ਬਾਅਦ ਵੀ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ।
ਪੀੜਤ ਰਵੀ ਨੇ ਦੱਸਿਆ ਕਿ ਉਹ ਫਗਵਾੜਾ ਵਿਖੇ ਕੰਮ ਕਰਦਾ ਹੈ ਅਤੇ ਬੀਤੇ ਸੋਮਵਾਰ ਨੂੰ ਸ਼ਾਮ ਨੂੰ ਜਦੋਂ ਉਹ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਪਿੰਡ ਦੇ ਨਜ਼ਦੀਕ ਕੁਝ ਵਿਅਕਤੀਆਂ ਨੇ ਉਸ ਨੂੰ ਲੁੱਟ ਦੀ ਨੀਅਤ ਨਾਲ ਘੇਰ ਲਿਆ, ਜਦੋਂ ਉਸ ਨੇ ਦੋ ਵਿਅਕਤੀਆਂ ਨੂੰ ਪਹਿਚਾਣ ਲਿਆ ਤਾਂ ਉਹ ਵਿਅਕਤੀ ਉੱਥੋਂ ਡਰ ਕੇ ਭੱਜ ਗਏ। ਜਿਸ ਤੋਂ ਬਾਅਦ ਉਸ ਨੇ ਇਸ ਦੀ ਸ਼ਿਕਾਇਤ ਦੋਸਾਂਝ ਕਲਾਂ ਦੇ ਥਾਣੇ ਵੀ ਦੇ ਦਿੱਤੀ ਸੀ ਪਰ ਹਾਲੇ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲਿਆ। ਜਿਸ ਦੇ ਫਲਸਰੂਪ ਉਸ ਨੇ ਥਾਣੇ ਦੇ ਬਾਹਰ ਆਪਣੇ ਪਰਿਵਾਰ ਦੇ ਨਾਲ ਧਰਨਾ ਦਿੱਤਾ। ਇਸ ਦੇ ਨਾਲ ਹੀ ਪੀੜਤ ਨੇ ਪੁਲਿਸ ਇਲਜ਼ਾਮ ਲਗਾਇਆ ਹੈ ਕਿ ਉਹ ਰਾਜ਼ੀਨਾਮੇ ਦਾ ਉਸ ਦੇ ਵੀ ਦਬਾਅ ਪਾ ਰਹੀ ਹੈ।
ਉਧਰ ਹੀ ਦੂਸਰੇ ਪਾਸੇ ਥਾਣੇ ਦੇ ਏਐੱਸਆਈ ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਹੱਲ ਕੀਤਾ ਜਾਵੇਗਾ।