ਪੰਜਾਬ

punjab

ETV Bharat / state

ਬੇਅਦਬੀ ਮਾਮਲੇ ਵਿੱਚ ਰਾਮ ਰਹੀਮ ਨਾਮਜ਼ਦ, SIT ਨੇ ਪੇਸ਼ ਕੀਤਾ ਚਲਾਨ - ਗੁਰਮੀਤ ਰਾਮ ਰਹੀਮ

ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਰਣਬੀਰ ਖੱਟੜਾ ਨੇ ਦੱਸਿਆ ਕਿ ਰਾਮ ਰਹੀਮ ਪਾਵਨ ਸਰੂਪਾਂ ਨੂੰ ਚੋਰੀ ਕਰਨ ਵਿੱਚ ਸ਼ਾਮਲ ਸੀ।

ਰਾਮ ਰਹੀਮ
ਰਾਮ ਰਹੀਮ

By

Published : Jul 6, 2020, 5:58 PM IST

Updated : Jul 6, 2020, 7:51 PM IST

ਫ਼ਰੀਦਕੋਟ: ਜ਼ਿਲ੍ਹੇ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਆਸ-ਪਾਸ ਦੇ ਖੇਤਰਾਂ 'ਚ ਸਾਲ 2015 'ਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੇ ਦੋਸ਼ੀਆਂ 'ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂਅ ਵੀ ਸਾਹਮਣੇ ਆਇਆ ਹੈ।

ਬੇਅਦਬੀ ਮਾਮਲੇ ਵਿੱਚ ਰਾਮ ਰਹੀਮ ਨਾਮਜ਼ਦ, SIT ਨੇ ਪੇਸ਼ ਕੀਤਾ ਚਲਾਨ

ਇਸ ਮਾਮਲੇ ਵਿੱਚ ਦਰਜ ਐਫਆਈਆਰ 'ਚ ਗੁਰਮੀਤ ਰਾਮ ਰਹੀਮ ਦਾ ਨਾਂਅ ਜੋੜਿਆ ਗਿਆ ਹੈ। ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਰਣਬੀਰ ਖੱਟੜਾ ਨੇ ਇਸ ਗੱਲ ਦਾ ਖ਼ੁਲਾਸਾ ਮੀਡੀਆ ਦੇ ਮੁਖ਼ਾਤਬ ਹੋ ਕੇ ਕੀਤਾ।

ਜ਼ਿਕਰ ਕਰ ਦਈਏ ਕਿ ਇਸ ਮਾਮਲੇ ਵਿੱਚ ਬੀਤੇ ਦਿਨੀਂ ਸਿੱਟ ਨੇ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਇਨ੍ਹਾਂ ਡੇਰਾ ਪ੍ਰੇਮੀਆਂ ਤੋਂ 2 ਦਿਨ ਹੋਈ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੇ ਡੇਰਾ ਮੁਖੀ ਸਮੇਤ 4 ਹੋਰ ਵਿਅਤੀਆਂ ਦੇ ਨਾਂਅ ਦਾ ਖ਼ੁਲਾਸਾ ਕੀਤਾ ਹੈ।

ਜਿਨ੍ਹਾਂ 4 ਨਾਵਾਂ ਦਾ ਖ਼ੁਲਾਸਾ ਹੋਇਆ ਹੈ ਉਨ੍ਹਾਂ ਵਿੱਚੋਂ ਇੱਕ ਡੇਰਾ ਮੁਖੀ ਅਤੇ ਬਾਕੀ ਤਿੰਨ ਡੇਰੇ ਦੀ ਨੈਸ਼ਨਲ ਕਮੇਟੀ ਦੇ ਮੈਂਬਰ ਹਨ। ਵਿਸ਼ੇਸ਼ ਜਾਂਚ ਟੀਮ ਨੇ ਕਮੇਟੀ ਦੇ ਮੈਂਬਰਾਂ ਦਾ ਵਰੰਟ ਲੈਣ ਲਈ ਮਾਨਯੋਗ ਅਦਾਲਤ ਵਿੱਚ ਅਰਜੀ ਲਾਈ ਹੈ।

Last Updated : Jul 6, 2020, 7:51 PM IST

ABOUT THE AUTHOR

...view details