ਜਲੰਧਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਦੇ ਲਾਇਲਪੁਰ ਖਾਲਸਾ ਕਾਲਜ 'ਚ ਡਿਜੀਟਲ ਮੋਬਾਇਲ ਮਿਊਜ਼ਿਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ ਹੈ। ਇਸ ਦਾ ਉਦਘਾਟਲ ਸਾਂਸਦ ਸੰਤੋਖ ਚੌਧਰੀ ਨੇ ਕੀਤਾ। ਇਹ ਸ਼ੋਅ ਤਿੰਨ ਦਿਨਾਂ ਲਈ ਚੱਲੇਗਾ। ਇਸ ਸ਼ੋਅ 'ਚ ਵਿਦਿਆਰਥੀਆਂ ਨੂੰ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਂ ਸਿੱਖਿਆਂ ਸਬੰਧੀ ਜਾਣਕਾਰੀ ਦਿੱਤੀ ਗਈ।
ਵਿਦਿਾਰਥੀਆਂ ਨਾਲ ਗੱਲਬਾਤ ਕਰਦਿਆਂ ਪਤਾ ਲੱਗਾ ਕਿ ਵਿਦਿਾਰਾਥੀਆਂ ਨੂੰ ਪੰਜਾਬ ਸਰਕਾਰ ਰਾਹੀਂ ਕੀਤਾ ਗਿਆ ਇਹ ਉਪਰਾਲਾ ਬਹੁਤ ਪਸੰਦ ਆਇਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਰਾਹੀਂ ਉਨ੍ਹਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਸਬੰਧੀ ਕਈ ਗੱਲਾਂ ਦਾ ਪਤਾ ਲੱਗਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਸਰਾਕਰ ਨੂੰ ਇਹੋ ਜਿਹੇ ਉਪਰਾਲੇ ਰਾਹੀਂ ਹੀ ਹੋਰਨਾਂ ਗੁਰੂਆਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ।