ਫਗਵਾੜਾ: ਪੰਜਾਬ ਵਿੱਚ ਸੜਕ ਹਾਦਸਿਆ (Road accident) ਦੀ ਗਿਣਤੀ ਲਗਾਤਾਰ ਵੱਧ ਦੀ ਜਾ ਰਹੀ ਹੈ। ਹਾਲਾਂਕਿ ਇੱਕ ਪਾਸੇ ਜਿੱਥੇ ਕੇਂਦਰ ਅਤੇ ਪੰਜਾਬ ਸਰਕਾਰ (Central and Punjab Government) ਇਨ੍ਹਾਂ ਹਾਦਸਿਆ ਨੂੰ ਰੋਕਣ ਦੇ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰਦੇ ਹਨ, ਉੱਥੇ ਹੀ ਟ੍ਰੈਫਿਕ ਪੁਲਿਸ (Traffic police) ਵੱਲੋਂ ਵੀ ਸਮੇਂ-ਸਮੇਂ ‘ਤੇ ਇਨ੍ਹਾਂ ਹਾਦਸਿਆ ਨੂੰ ਰੋਕਣ ਦੇ ਲਈ ਜਾਗਰੂਕ ਕੈਂਪ ਵੀ ਲਗਾਏ ਜਾਂਦੇ ਹਨ, ਪਰ ਅਫਸੋਸ ਸਰਕਾਰਾਂ ਤੇ ਪੁਲਿਸ ਪ੍ਰਸ਼ਾਸਨ ਦੇ ਇਨ੍ਹਾਂ ਉਪਰਾਲਿਆ ਦਾ ਕੋਈ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ, ਜਿਸ ਦੀ ਤਾਜ਼ਾ ਮਸਾਲ ਫਗਵਾੜਾ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਡੋਲੀ ਵਾਲੀ ਕਾਰ ਸੜਕ ਹਾਦਸੇ (Road accident) ਦਾ ਸ਼ਿਕਾਰ ਹੋ ਗਈ।
ਜਾਣਕਾਰੀ ਮੁਤਾਬਕ ਬਰਾਤ ਫਿਲੌਰ ਤੋਂ ਤਰਨਤਾਰਨ ਗਈ ਸੀ ਅਤੇ ਆਉਦੇ ਹੋਏ ਕਾਰ ਸੜਕ ਹਾਦਸੇ (Road accident) ਦਾ ਸ਼ਿਕਾਰ ਹੋ ਗਈ, ਇਸ ਹਾਦਸੇ ਵਿੱਚ ਨਵਵਿਆਹੁਤਾ ਦੁਲਹਨ ਸਮੇਤ ਅੱਧਾ ਦਰਜਨ ਦੇ ਕਰੀਬ ਲੋਕ ਜ਼ਖ਼ਮੀ (Injured) ਹੋਏ ਹਨ। ਹਾਦਸੇ ਵਿੱਚ ਜ਼ਖ਼ਮੀ (Injured) ਹੋਏ ਲੋਕਾਂ ਨੂੰ ਸ਼ਹਿਰ ਦੇ ਸਿਵਲ ਹਸਪਤਾਲ (Civil Hospital) ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਸਾਰੇ ਜ਼ਖ਼ਮੀ (Injured) ਵਿਅਕਤੀ ਖ਼ਤਰੇ ਤੋਂ ਬਾਹਰ ਹਨ।
ਇਸ ਸਬੰਧੀ ਗੱਲਬਾਤ ਕਰਦਿਆ ਬਾਰਤ ਨਾਲ ਦੂਸਰੀ ਗੱਡੀ ਵਿੱਚ ਆ ਰਹੇ ਇੱਕ ਸੋਡੀ ਨਾਮਕ ਰਿਸ਼ਤੇਦਾਰ ਨੇ ਦੱਸਿਆ ਕਿ ਉਹ ਤਰਨ ਤਾਰਨ ਤੋਂ ਬਾਰਤ ਨਾਲ ਵਾਪਿਸ ਫਿਲੌਰ ਆ ਰਹੇ ਸਨ, ਕਿ ਝਹੈੜੂ ਨਜਦੀਕ ਡੋਲੀ ਵਾਲੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।