ਜਲੰਧਰ: ਥਾਣਾ ਲਾਂਬੜਾ ਦੀ ਪੁਲਿਸ ਨੇ ਨਸ਼ੇ ਦੇ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਇੱਕ ਨੌਜਵਾਨ ਨੂੰ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਏਐੱਸਆਈ ਬਲਦੇਵ ਸਿੰਘ ਨੇ ਕਿਹਾ ਇਸ ਨੌਜਵਾਨ 'ਤੇ ਪਹਿਲਾਂ ਵੀ ਥਾਣਾ ਨੰਬਰ 8 ਵਿੱਚ ਲੜਾਈ ਝਗੜੇ ਦੇ ਮਾਮਲੇ ਵਿੱਚ ਕੇਸ ਦਰਜ ਹੈ।

ਨਸ਼ੇ ਦੇ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਥਾਣਾ ਲਾਂਬੜਾ ਦੀ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਨਾਕਾ ਲਾ ਕੇ ਲਾਬੜਾ ਪਿੰਡ ਨਿਵਾਸੀ ਸੂਰਜ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਏਐੱਸਆਈ ਬਲਦੇਵ ਸਿੰਘ ਨੇ ਕਿਹਾ ਕਿ ਜਾਣਕਾਰੀ ਮਿਲੀ ਸੀ ਕਿ ਸੂਰਜ ਕੁਮਾਰ ਇਸ ਇਲਾਕੇ ਵਿੱਚ ਨਸ਼ੇ ਦੀ ਸਪਲਾਈ ਕਰਦਾ ਹੈ। ਜਿਸ ਨੂੰ ਨਾਕਾ ਲਾ ਕੇ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਦੋ ਗ੍ਰਾਮ ਹੈਰੋਇਨ ਅਤੇ ਇੱਕ ਰਿਵਾਲਵਰ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਹੋਏ ਹਨ।
ਉਨ੍ਹਾਂ ਨੇ ਦੱਸਿਆ ਕਿ ਸੂਰਜ 'ਤੇ ਮਾਮਲਾ ਦਰਜ ਕਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਦੌਰਾਨ ਇਸ ਦਾ ਰਿਮਾਂਡ ਲੈ ਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਗੱਲ ਦੀ ਜਾਂਚ ਪੜਤਾਲ ਕੀਤੀ ਜਾਵੇਗੀ ਕਿ ਸੂਰਜ ਕਿੱਥੋਂ ਹੈਰੋਇਨ ਲਿਆ ਕੇ ਵੇਚਦਾ ਸੀ।