ਜਲੰਧਰ: ਕਪੂਰਥਲਾ ਅਤੇ ਫਗਵਾੜਾ ਸੀਆਈਏ ਸਟਾਫ਼ ਦੀ ਪੁਲਿਸ ਨੇ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਇੱਕ ਅਫ਼ਰੀਕਨ ਮਹਿਲਾ ਨੂੰ ਪੰਜ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਿਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁਛਗਿਛ ਕੀਤੀ ਜਾ ਰਹੀ ਹੈ।
25 ਕਰੋੜ ਦੀ ਹੈਰੋਇਨ ਸਣੇ ਅਫ਼ਰੀਕੀ ਮਹਿਲਾ ਗ੍ਰਿਫਤਾਰ - drug smuggler arrested in phagwara
ਫਗਵਾੜਾ ਅਤੇ ਕਪੂਰਥਲਾ ਦੇ ਸੀਆਈਏ ਸਟਾਫ਼ ਦੀ ਪੁਲਿਸ ਨੇ ਇੱਕ ਮਹਿਲਾ ਨੂੰ 25 ਕਰੋੜ ਦੀ ਹੈਰੋਇਨ ਸਹਿਤ ਗ੍ਰਿਫ਼ਤਾਰ ਕੀਤਾ ਹੈ।
drug smuggler arrested
ਜਾਣਕਾਰੀ ਦਿੰਦੇ ਹੋਏ ਕਪੂਰਥਲਾ ਦੇ ਐਸਐਸਪੀ ਨੇ ਦੱਸਿਆ ਕਿ ਸਟਾਫ ਵੱਲੋਂ ਫਗਵਾੜਾ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਸਮੇਤ ਨੇੜੇ ਪਿੰਡ ਸਪਰੋੜ ਚੈਕਿੰਗ ਦੌਰਾਨ ਇੱਕ ਅਫਰੀਕਨ ਔਰਤ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਜਲੰਧਰ ਵੱਲ ਤੁਰ ਪਈ ਜਿਸ ਨੂੰ ਸ਼ੱਕ ਦੇ ਅਧਾਰ 'ਤੇ ਰੋਕਿਆ ਗਿਆ ਅਤੇ ਉਸ ਦੀ ਤਾਲਾਸ਼ੀ ਲਈ ਗਈ ਜਿਸ ਦੌਰਾਨ ਉਸ ਦੇ ਬੈਗ ਵਿਚੋਂ 5 ਕਿਲੋਂ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੀਮਤ ਕਰੀਬ 25 ਕਰੋੜ ਰੁਪਏ ਹੈ। ਪੁੱਛਗਿੱਛ ਦੌਰਾਨ ਔਰਤ ਨੇ ਦੱਸਿਆ ਕਿ ਉਹ ਇਹ ਹੈਰੋਇਨ ਦਿੱਲੀ ਵਿੱਚ ਰਹਿੰਦੇ ਮਾਈਕ ਨਾਮ ਦੇ ਵਿਅਕਤੀ ਤੋਂ ਲਿਆ ਕੇ ਪੰਜਾਬ 'ਚ ਸਪਲਾਈ ਕਰਦੀ ਸੀ।