ਪੰਜਾਬ

punjab

ETV Bharat / state

ਬੱਸ ਸਟੈਂਡ 'ਤੇ ਮੁਲਾਜ਼ਮ ਹੋ ਗਏ ਇਕੱਠੇ, ਕਰਤਾ ਵੱਡਾ ਐਲਾਨ - ਪੀਆਰਟੀਸੀ

ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮ ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਬੈਠ ਗਏ ਹਨ। ਜਲੰਧਰ ਵਿੱਚ ਵੀ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਦਾ ਚੱਕਾ ਜਾਮ ਹੈ ਅਤੇ ਮੁਲਾਜ਼ਮ ਹੜਤਾਲ 'ਤੇ ਬੈਠੇ ਹੋਏ ਹਨ।

ਬੱਸ ਸਟੈਂਡ 'ਤੇ ਮੁਲਾਜ਼ਮ ਹੋ ਗਏ ਇਕੱਠੇ, ਕਰਤਾ ਵੱਡਾ ਐਲਾਨ
ਬੱਸ ਸਟੈਂਡ 'ਤੇ ਮੁਲਾਜ਼ਮ ਹੋ ਗਏ ਇਕੱਠੇ, ਕਰਤਾ ਵੱਡਾ ਐਲਾਨ

By

Published : Sep 6, 2021, 1:02 PM IST

ਜਲੰਧਰ: ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮ ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਬੈਠ ਗਏ ਹਨ। ਜਲੰਧਰ ਵਿੱਚ ਵੀ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਦਾ ਚੱਕਾ ਜਾਮ ਹੈ ਅਤੇ ਮੁਲਾਜ਼ਮ ਹੜਤਾਲ 'ਤੇ ਬੈਠੇ ਹੋਏ ਹਨ। ਜਲੰਧਰ ਦੇ ਬੱਸ ਅੱਡੇ ਤੋਂ ਸਿਰਫ਼ ਪ੍ਰਾਈਵੇਟ ਬੱਸਾਂ ਹੀ ਸਵਾਰੀਆਂ ਨੂੰ ਲਿਆਉਣ ਤੇ ਲਿਜਾਣ ਦਾ ਕੰਮ ਕਰ ਰਹੀਆਂ ਹਨ। ਸਰਕਾਰੀ ਬੱਸਾਂ ਦੀ ਹੜਤਾਲ ਕਰਕੇ ਸਭ ਤੋਂ ਜ਼ਿਆਦਾ ਨੁਕਸਾਨ ਮਹਿਲਾਵਾਂ ਨੂੰ ਹੋ ਰਿਹਾ ਹੈ ਜੋ ਇਨ੍ਹਾਂ ਬੱਸਾਂ ਵਿੱਚ ਮੁਫ਼ਤ ਸਫ਼ਰ ਦਾ ਲਾਭ ਉਠਾਉਂਦੀਆਂ ਹਨ। ਇਨ੍ਹਾਂ ਮਹਿਲਾਵਾਂ ਨੂੰ ਹੁਣ ਪੂਰਾ ਕਿਰਾਇਆ ਦੇ ਪ੍ਰਾਇਵੇਟ ਬੱਸਾਂ ਵਿੱਚ ਸਫਰ ਕਰਨਾ ਪੈ ਰਿਹਾ ਹੈ।

ਬੱਸ ਸਟੈਂਡ 'ਤੇ ਮੁਲਾਜ਼ਮ ਹੋ ਗਏ ਇਕੱਠੇ, ਕਰਤਾ ਵੱਡਾ ਐਲਾਨ
ਉਧਰ ਹੜਤਾਲ 'ਤੇ ਬੈਠੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਪੱਕਾ ਕਰਨ ਅਤੇ ਦੂਸਰੇ ਮੁਲਾਜ਼ਮਾਂ ਬਰਾਬਰ ਤਨਖਾਹ ਦੇਣ ਦੀ ਮੰਗ ਕੀਤੀ ਹੋਈ ਹੈ ਪਰ ਪੰਜਾਬ ਸਰਕਾਰ ਲਗਾਤਾਰ ਇਸਤੇ ਲਾਰੇਬਾਜ਼ੀ ਕਰ ਰਹੀ ਹੈ। ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਸਰਕਾਰੀ ਬੱਸਾਂ ਦੀ ਗਿਣਤੀ ਵਧਾਈ ਜਾਵੇ ਕਿਉਂਕਿ ਪੰਜਾਬ ਵਿੱਚ ਲੋਕਾਂ ਨੂੰ ਹੋਰ ਰੁਜ਼ਗਾਰ ਮਿਲ ਸਕੇ ਅਤੇ ਪ੍ਰਾਈਵੇਟ ਬੱਸ ਅਪਰੇਟਰਾਂ ਦੀ ਮਰਜ਼ੀ 'ਤੇ ਠੱਲ੍ਹ ਪਾਈ ਜਾ ਸਕੇ। ਇਸ ਬਾਰੇ ਗੱਲ ਕਰਦੇ ਹੋਏ ਪੰਜਾਬ ਰੋਡਵੇਜ਼ ਦੇ ਜਨਰਲ ਸੈਕਟਰੀ ਚਾਨਣ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਨਹੀਂ ਲੈਂਦੀ।

ABOUT THE AUTHOR

...view details