ਜਲੰਧਰ: ਲੜੀਵਾਰ ਭੁੱਖ ਹੜਤਾਲ ਦੇ ਚੌਥੇ ਦਿਨ ਪੇਅ ਕਮਿਸ਼ਨ ਦੀ ਰਿਪੋਰਟ ਦੇਣ ਦਾ ਸਮਾਂ ਵਧਾਉਣ ’ਤੇ ਮੁਲਾਜ਼ਮਾਂ ਵਿੱਚ ਕਾਫ਼ੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਗੌਰਤਲੱਬ ਹੈ ਕਿ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 2 ਤੋਂ 10 ਮਾਰਚ ਤੱਕ ਜ਼ਿਲ੍ਹਾ ਕੇਂਦਰ ਅੱਗੇ ਲੜੀਵਾਰ ਭੁੱਖ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਅਧੀਨ ਡਿਪਟੀ ਕਮਿਸ਼ਨਰ ਜਲੰਧਰ ਦੇ ਦਫਤਰ ਅੱਗੇ ਪੁੱਡਾ ਗਰਾਊਂਡ ਵਿੱਚ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਅਗਵਾਈ ਵਿੱਚ ਜੁਝਾਰੂ ਸਾਥੀ ਸ਼ਾਮਿਲ ਹੋਏ।
ਇਸ ਮੌਕੇ ਹੜਤਾਲ ’ਤੇ ਬੈਠੇ ਮੁਲਾਜ਼ਮਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਵਿਧਾਨ ਸਭਾ ਚੋਣਾਂ 2017 ਸਮੇਂ ਕੀਤੇ ਵਾਅਦਿਆਂ ਵਿੱਚ ਆਉਂਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਪੇਅ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰਨ ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਘਰ ਘਰ ਨੌਕਰੀ ਦੇਣ ਦੇ ਵਾਅਦੇ ਕੀਤੇ ਸਨ।