ਜਲੰਧਰ: ਸੀ.ਪੀ.ਐੱਫ ਕਰਮਚਾਰੀ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਸੀ.ਪੀ.ਐੱਫ ਕਰਮਚਾਰੀ ਯੂਨੀਅਨ ਨੇ ਦੱਸਿਆ ਕਿ ਪੂਰੇ ਪੰਜਾਬ ਭਰ ‘ਚ ਯੂਨੀਅਨ ਵੱਲੋਂ ਕੇਂਦਰ ਸਰਕਾਰ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ ਡੀ.ਸੀ ਦਫ਼ਤਰ ਦੇ ਬਾਹਰ ਕੀਤਾ ਗਿਆ ਹੈ। ਉਨ੍ਹਾਂ ਆਪਣੀ ਮੰਗਾਂ ਨੂੰ ਲੈ ਕੇ ਡੀ.ਸੀ ਜਲੰਧਰ ਨੂੰ ਮੰਗ ਪੱਤਰ ਵੀ ਸੌਂਪਿਆ ਅਤੇ ਕਿਹਾ ਕਿ ਜੋ ਪੁਰਾਣੀ ਪੈਨਸ਼ਨ ਬਹਾਲ ਕਰਨ ਨੂੰ ਲੈ ਕੇ ਇਹ ਮੰਗ ਪੱਤਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ 14 ਪ੍ਰਤੀਸ਼ਤ ਟੈਕਸ ਪੰਜਾਬ ਦੇ ਮੁਲਾਜ਼ਮਾਂ ’ਤੇ ਲਗਾਇਆ ਜਾ ਰਿਹਾ ਹੈ, ਜਦਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਇਹ ਟੈਕਸ ਨਹੀਂ ਹੈ।
ਮੁਲਾਜ਼ਮਾਂ ਨੇ ਕੀਤਾ ਕੇਂਦਰ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ
ਸੀ.ਪੀ.ਐੱਫ ਕਰਮਚਾਰੀ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਸੀ.ਪੀ.ਐੱਫ ਕਰਮਚਾਰੀ ਯੂਨੀਅਨ ਨੇ ਦੱਸਿਆ ਕਿ ਪੂਰੇ ਪੰਜਾਬ ਭਰ ‘ਚ ਯੂਨੀਅਨ ਵੱਲੋਂ ਕੇਂਦਰ ਸਰਕਾਰ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ ਡੀ.ਸੀ ਦਫ਼ਤਰ ਦੇ ਬਾਹਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ 187000 ਦੇ ਕਰੀਬ ਮੁਲਾਜ਼ਮਾਂ ਨੂੰ ਇਸ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰ ਇੱਕ ਮੁਲਾਜ਼ਮ ’ਤੇ ਇਹ ਪਾਲਿਸੀ ਲਾਗੂ ਹੋਣ ਕਾਰਨ ਪੰਜ ਤੋਂ ਪੰਦਰਾਂ ਹਜ਼ਾਰ ਦਾ ਬੋਝ ਝੱਲਣਾ ਪਵੇਗਾ। ਜਿਸ ਦਾ ਉਹ ਵਿਰੋਧ ਕਰ ਰਹੇ ਹਨ ਅਤੇ ਨਾਲ ਹੀ ਕੇਂਦਰ ਸਰਕਾਰ ਤੋਂ ਅਪੀਲ ਵੀ ਕਰ ਰਹੇ ਹਨ ਕਿ ਜੋ ਕੇਂਦਰ ਸਰਕਾਰ ਪੰਜਾਬ ਅਤੇ ਕੇਂਦਰ ਦੇ ਮੁਲਾਜ਼ਮਾਂ ‘ਚ ਪੱਖਪਾਤ ਕਰ ਰਹੀ ਹੈ, ਉਹ ਬੰਦ ਕੀਤਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇੱਕ ਪਾਸੇ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ, ਉਧਰ ਇਹ ਨਾ ਹੋਵੇ ਕਿ ਆਉਣ ਵਾਲੇ ਸਮੇਂ ‘ਚ ਮੁਲਾਜ਼ਮ ਵੀ ਆਪਣੇ ਕੰਮ ਤੋਂ ਛੁੱਟੀ ਲੈ ਕੇ ਦਿੱਲੀ ਵੱਲ ਕੂਚ ਕਰ ਦੇਣ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਕੇਂਦਰ ਸਰਕਾਰ ਨਾਲ ਮਸਲੇ ਬਾਬਤ ਗੱਲ ਕੀਤੀ ਜਾਵੇ।
ਇਹ ਵੀ ਪੜ੍ਹੋ:ਪੰਜਾਬ 'ਬੇਸ਼ਰਮੀ' ਤੋਂ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਬਚਾ ਰਿਹਾ ਹੈ: ਉੱਤਰ ਪ੍ਰਦੇਸ਼ ਸਰਕਾਰ