ਜਲੰਧਰ:ਸ਼ਹਿਰ ਦੇਮਾਨ ਮੈਡੀਸਿਟੀ ਹਸਪਤਾਲ ਵਿਚ ਵਿਅਕਤੀ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਹਸਪਤਾਲ ਖਿਲਾਫ਼ ਜੰਮ ਕੇ ਹੰਗਾਮਾ ਕੀਤਾ। ਪਰਿਵਾਰ ਨੇ ਡਾਕਟਰਾਂ ਤੇ ਗੰਭੀਰ ਆਰੋਪ ਲਗਾਏ ਹਨ। ਮ੍ਰਿਤਕ ਅਮਿਤ ਕੁਮਾਰ ਦੇ ਰਿਸ਼ਤੇਦਾਰ ਸਤਬੀਰ ਸਿੰਘ ਨਿਵਾਸੀ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਨ੍ਹਾਂ ਦੇ ਜੀਜਾ ਅਮਿਤ ਕੁਮਾਰ ਨੂੰ ਕੁਝ ਦਿਨ ਪਹਿਲੇ ਹਲਕਾ ਬੁਖਾਰ ਸੀ ਜਿਸ ਤੋਂ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਅਮਿਤ ਕੁਮਾਰ ਨੂੰ ਸਾਰੇ ਤਰ੍ਹਾਂ ਦੇ ਟੈਸਟ ਕੀਤੇ ਜਿਨ੍ਹਾਂ ਦੀ ਰਿਪੋਰਟ ਸਹੀ ਆਈ ਫਿਰ ਵੀ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਅਮਿਤ ਕੁਮਾਰ ਨੂੰ ਜਲੰਧਰ ਦੇ ਮਾਨ ਮੈਡੀਸਿਟੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਪਰਿਵਾਰ ਨੇ ਦੱਸਿਆ ਕਿ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਨੂੰ ਕੋਰੋਨਾ ਦੇ ਲੱਛਣ ਹਨ।
ਪਰਿਵਾਰ ਨੇ ਦੱਸਿਆ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਦੇ ਮਰੀਜ਼ ਦੀ ਹਾਲਤ ਬਹੁਤ ਖ਼ਰਾਬ ਹੈ ਉਸ ਨੂੰ ਕੋਰੋਨਾ ਹੈ ਅਤੇ ਉਹ ਲੈਵਲ ਤਿੰਨ ਦਾ ਮਰੀਜ਼ ਹੈ ਤੇ ਡਾਕਟਰਾਂ ਨੇ ਉਸਨੂੰ ਕਈ ਦਿਨ ਵੈਂਟੀਲੇਟਰ ਤੇ ਰੱਖਿਆ।