ਪੰਜਾਬ

punjab

ETV Bharat / state

ਕੋਰੋਨਾ ਪੌਜ਼ੀਟਿਵ ਮਰੀਜ਼ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕੀਤਾ ਹੰਗਾਮਾ - ਪਰਿਵਾਰਕ ਮੈਂਬਰਾਂ ਵੱਲੋਂ ਹੰਗਾਮਾ

ਹਸਪਤਾਲ ਦੇ ਬਾਹਰ ਮਰੀਜ਼ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੰਗਾਮਾ ਕੀਤਾ ਗਿਆ। ਪਰਿਵਾਰਕ ਮੈਂਬਰਾਂ ਨੇ ਹਸਪਤਾਲ ’ਤੇ ਲਾਪਰਵਾਹੀ ਕਰਨ ਦੇ ਇਲਜ਼ਾਮ ਲਗਾਏ ਹਨ।

ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕੀਤਾ ਹੰਗਾਮਾ
ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕੀਤਾ ਹੰਗਾਮਾ

By

Published : May 20, 2021, 5:22 PM IST

ਜਲੰਧਰ: ਇੱਕ ਪਾਸੇ ਜਿੱਥੇ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਪ੍ਰਾਈਵੇਟ ਹਸਪਤਾਲ ਚ ਹੋ ਰਹੀ ਲੋਕਾਂ ਦੀ ਮੌਤਾਂ ਤੋਂ ਆਏ ਦਿਨ ਹਸਪਤਾਲ ਅਤੇ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਵਿਚਾਲੇ ਝਗੜਾ ਵੇਖਣ ਨੂੰ ਮਿਲ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਕੇਅਰਮੈਕਸ ਹਸਪਤਾਲ ਵਿਖੇ ਦੇਖਣ ਨੂੰ ਮਿਲਿਆ। ਜਿੱਥੇ ਕੋਰੋਨਾ ਪਾਜ਼ੀਟਿਵ ਇੱਕ ਮਹਿਲਾ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕੀਤਾ। ਦੱਸ ਦਈਏ ਕਿ ਪਰਿਵਾਰਕ ਮੈਂਬਰਾਂ ਨੇ ਹਸਪਤਾਲ ’ਤੇ ਲਾਪਰਵਾਹੀ ਦੇ ਇਲਜ਼ਾਮ ਲਗਾਏ ਹਨ।

ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕੀਤਾ ਹੰਗਾਮਾ

ਇਸ ਦੌਰਾਨ ਮ੍ਰਿਤਕ ਮਹਿਲਾ ਦੇ ਪਰਿਵਾਰਕ ਮੈਬਰਾਂ ਨੇ ਕਿਹਾ ਕਿ ਕੋਰੋਨਾ ਦੀ ਕਾਰਨ ਉਸ ਨੂੰ 6 ਦਿਨ ਪਹਿਲਾਂ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਨੇ ਉਸਦਾ ਸਹੀ ਇਲਾਜ ਕਰਨ ਦੀ ਥਾਂ ’ਤੇ ਇਲਾਜ ਚ ਲਾਪਰਵਾਹੀ ਵਰਤੀ ਗਈ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਸਪਤਾਲ ਦੇ ਸਟਾਫ ਵੱਲੋਂ ਉਨ੍ਹਾਂ ਨਾਲ ਦੁਰਵਿਵਹਾਰ ਵੀ ਕੀਤਾ ਗਿਆ ਹੈ।

ਇਹ ਵੀ ਪੜੋ: ਅੰਮ੍ਰਿਤਸਰ ’ਚ ਹੁਣ ਰਾਧਾ ਸੁਆਮੀ ਸਤਿਸੰਗ ਘਰ ’ਚ ਕੀਤਾ ਜਾਵੇਗਾ ਟੀਕਾਕਰਨ

ਦੂਜੇ ਪਾਸੇ ਹਸਪਤਾਲ ਦੇ ਸਟਾਫ ਨੇ ਕਿਹਾ ਕਿ ਮਰੀਜ਼ ਦੀ ਸਿਹਤ ਕੋਵਿਡ ਕਾਰਨ ਕਾਫੀ ਖਰਾਬ ਸੀ ਜਿਸ ਕਾਰਨ ਉਸਦੀ ਮੌਤ ਹੋ ਗਈ ਹੈ। ਇਸ ਮਾਮਲੇ ’ਤੇ ਮੌਕੇ ਤੇ ਪਹੁੰਚੀ ਪੁਲਿਸ ਨੇ ਕਿਹਾ ਕਿ ਦੋਹਾਂ ਪੱਖਾਂ ਦੀ ਗੱਲ ਸੁਣੀ ਜਾ ਰਹੀ ਹੈ ਜੇਕਰ ਹਸਪਤਾਲ ਦੇ ਖਿਲਾਫ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਹਸਪਤਾਲ ਦੇ ਖ਼ਿਲਾਫ਼ ਕਾਰਵਾਈ ਕਰਨਗੇ।

ABOUT THE AUTHOR

...view details