ਜਲੰਧਰ: ਗੋਰਾਇਆਂ ਦੇ ਔਜਲਾ ਢੱਕ ਪਿੰਡ ਵਿੱਚ ਵੀਰਵਾਰ ਨੂੰ ਕਰਜ਼ੇ ਤੋਂ ਤੰਗ ਆਏ ਕਿਸਾਨ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਆੜਤੀਏ 'ਤੇ ਉਸ ਨੂੰ ਤੰਗ ਕਰਨ ਦੇ ਇਲਜ਼ਾਮ ਲਗਾਏ ਹਨ।
ਕਰਜ਼ੇ ਤੋਂ ਤੰਗ ਆਏ ਕਿਸਾਨ ਨੇ ਕੀਤੀ ਖ਼ੁਦਕੁਸ਼ੀ - ਖ਼ੁਦਕੁਸ਼ੀ
ਗੋਰਾਇਆ ਦੇ ਔਜਲਾ ਢੱਕ ਪਿੰਡ ਵਿੱਚ ਇੱਕ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਉਸ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਆੜ੍ਹਤੀ ਵੱਲੋਂ ਤੰਗ ਪਰੇਸ਼ਾਨ ਕੀਤੇ ਜਾਣ ਕਾਰਨ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ।
ਮ੍ਰਿਤਕ ਕਿਸਾਨ ਦੇ ਘਰਦਿਆਂ ਦਾ ਕਹਿਣਾ ਹੈ ਕਿ ਉਸ ਨੇ ਆੜਤੀਏ ਕੋਲੋਂ ਤਿੰਨ ਲੱਖ ਰੁਪਏ ਲਏ ਸਨ ਜਿਸ ਤੋਂ ਬਾਅਦ ਆੜਤੀਏ ਨੇ ਉਸ ਕੋਲੋਂ ਲੱਖਾਂ ਰੁਪਏ ਵਸੂਲਣ ਤੋਂ ਬਾਅਦ ਵੀ ਗਿਆਰਾਂ ਲੱਖ ਬਕਾਏ ਦਾ ਨੋਟਿਸ ਭੇਜ ਦਿੱਤਾ। ਪਹਿਲਾਂ ਹੀ ਆਰਥਿਕ ਤੰਗੀ ਝੱਲ ਰਿਹਾ ਕਿਸਾਨ ਇਹ ਸਭ ਵੇਖ ਕੇ ਇੰਨਾ ਜ਼ਿਆਦਾ ਹਤਾਸ਼ ਹੋ ਗਿਆ ਕਿ ਉਸ ਨੇ ਆਪਣੀ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮ੍ਰਿਤਕ ਦੇ ਪੁੱਤਰ ਦਾ ਕਹਿਣਾ ਹੈ ਕਿ ਉਸ ਦੇ ਪਿਤਾ ਸੁਖਦੇਵ ਸਿੰਘ ਨੇ ਸੁਰਿੰਦਰ ਕੁਮਾਰ ਨਾਂਅ ਦੇ ਆੜਤੀਏ ਵੱਲੋਂ ਵਾਰ-ਵਾਰ ਤੰਗ ਕਰਨ 'ਤੇ ਆਤਮ ਹੱਤਿਆ ਕੀਤੀ ਹੈ ਤੇ ਹੁਣ ਉਹ ਇਨਸਾਫ਼ ਦੀ ਮੰਗ ਕਰ ਰਹੇ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਹੈ ਇਸ ਤੋਂ ਬਾਅਦ ਹੁਣ ਅਗਲੇਰੀ ਕਾਰਵਾਈ ਕੀਤੀ ਜਾਵੇਗੀ।