ਪੰਜਾਬ

punjab

ETV Bharat / state

'ਸਰਕਾਰ ਕਿਸਾਨਾਂ ਨੂੰ ਇੱਕ ਰੱਸੀ ਅਤੇ ਖਾਣ ਲਈ ਜ਼ਹਿਰ ਵੀ ਦੇ ਦੇਵੇ' - punjab farmers

ਪਿਛਲੇ ਕਈ ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੇ ਕਿਸਾਨਾਂ ਦੀ ਝੋਨੇ ਦੀ ਲਵਾਈ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਮਹਿੰਗਾ ਡੀਜ਼ਲ ਤੇ ਪੈਟਰੋਲ ਕਿਸਾਨਾਂ ਲਈ ਨਵੀਂ ਪ੍ਰੇਸ਼ਾਨੀ ਬਣ ਗਿਆ ਹੈ।

'ਸਰਕਾਰ ਕਿਸਾਨਾਂ ਨੂੰ ਇੱਕ ਰੱਸੀ ਅਤੇ ਖਾਣ ਲਈ ਜ਼ਹਿਰ ਵੀ ਦੇ ਦੇਵੇ'
'ਸਰਕਾਰ ਕਿਸਾਨਾਂ ਨੂੰ ਇੱਕ ਰੱਸੀ ਅਤੇ ਖਾਣ ਲਈ ਜ਼ਹਿਰ ਵੀ ਦੇ ਦੇਵੇ'

By

Published : Jun 25, 2020, 8:28 PM IST

ਜਲੰਧਰ: ਕੋਰੋਨਾ ਵਾਇਰਸ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਤਾਂ ਕੀਤਾ ਹੈ, ਉਥੇ ਹੀ ਹੁਣ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਜਿਉਣਾ ਹੋਰ ਵੀ ਔਖਾ ਕਰ ਦਿੱਤਾ ਹੈ।

ਵੀਡੀਓ

ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਇਸ ਸਮੇਂ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ। ਪੰਜਾਬ ਦਾ ਅੰਨਦਾਤਾ ਕਿਸਾਨ ਦੋਹਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਜਨਰੇਟਰ ਨਾਲ ਮੋਟਰਾਂ ਅਤੇ ਟਰੈਕਟਰ ਚਲਾਉਣ ਲਈ ਡੀਜ਼ਲ ਦੀ ਲੋੜ ਹੁੰਦੀ ਹੈ ਅਤੇ ਸਰਕਾਰ ਵੱਲੋਂ ਲਗਾਤਾਰ ਇਨ੍ਹਾਂ ਦੀਆਂ ਕੀਮਤਾਂ ਦੇ ਵਿੱਚ ਵਾਧਾ ਕਰ ਹਰ ਵਾਰ ਦੀ ਤਰ੍ਹਾਂ ਕਿਸਾਨਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਤੁਹਾਨੂੰ ਦੱਸ ਦਈਏ ਕਿ ਇਸ ਸਮੇਂ ਪੰਜਾਬ ਵਿੱਚ ਡੀਜ਼ਲ ਤੇ ਪੈਟਰੋਲ ਲਗਭਗ ਇੱਕ ਬਰਾਬਰ ਹੋ ਗਿਆ ਹੈ, ਜਿਸ ਨੇ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਦੀ ਕਮਰ ਤੋੜ ਦਿੱਤੀ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਟ੍ਰਾਂਸਪੋਰਟ ਵੀ ਮਹਿੰਗੀ ਹੋ ਜਾਵੇਗੀ। ਜਿਸ ਨਾਲ ਸਾਡੇ ਘਰਾਂ ਵਿੱਚ ਖਾਣ ਵਾਲੀਆਂ ਚੀਜ਼ਾਂ ਹੋਰ ਵੀ ਮਹਿੰਗੀਆਂ ਹੋ ਜਾਣਗੀਆਂ। ਕਿਸਾਨਾਂ ਦੀ ਸਰਕਾਰ ਤੋਂ ਮੰਗ ਹੈ ਕਿ ਜਿਥੇ ਤੁਸੀਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੇ ਹੋ, ਉੱਥੇ ਹੀ ਕਿਸਾਨਾਂ ਨੂੰ ਇੱਕ ਰੱਸੀ ਅਤੇ ਖਾਣ ਲਈ ਜ਼ਹਿਰ ਵੀ ਦੇ ਦਿਓ।

ਉੱਥੇ ਪੰਜਾਬ ਵਿੱਚ ਆਏ ਮੌਨਸੂਨ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਮੀਂਹ ਨਾਲ ਲਾਭ ਤਾਂ ਹੋਇਆ ਹੈ, ਪਰ ਜੇ ਝੋਨੇ ਦੀ ਗੱਲ ਕੀਤੀ ਜਾਵੇ ਤਾਂ ਇਹ ਮੀਂਹ ਝੋਨੇ ਲਈ ਲੋੜੀਂਦਾ ਨਹੀਂ ਹੈ।

ABOUT THE AUTHOR

...view details