ਜਲੰਧਰ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਆਖਿਰਕਾਰ ਕਿਸਾਨਾਂ ਅੱਗੇ ਝੁਕਣਾ ਹੀ ਪਿਆ। ਕੇਂਦਰ ਸਰਕਾਰ (Central Government) ਨੇ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦੇ ਅੰਦੋਲਨ ਦਾ ਕਾਰਨ ਬਣੇ ਤਿੰਨੋਂ ਨਵੇਂ ਖੇਤੀ ਕਾਨੂੰਨ ਵਾਪਿਸ (Agriculture law repealed) ਲੈਣ ਦਾ ਐਲਾਨ ਕੀਤਾ ਹੈ। ਇਸ ਮੌਕੇ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਇਸ ਐਲਾਨ ਤੋਂ ਬਾਅਦ ਕਿਸਾਨ ਆਗੂਆਂ ਦੀ ਪ੍ਰਤੀਕਿਰਿਆ ਆਉਣੀ ਸ਼ੁਰੂ ਹੋ ਗਈ ਹੈ। ਇਸ ਦੇ ਚੱਲਦੇ ਕਿਸਾਨ ਆਗੂ ਮੁਕੇਸ਼ ਚੰਦਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਹਨ...
ਕਿਸਾਨ ਆਗੂ ਮੁਕੇਸ਼ ਚੰਦਰ (Mukesh Chandra) ਦਾ ਕਹਿਣਾ ਹੈ ਕਿ ਇਸ ਗੱਲ ਦੀ ਪੂਰੀ ਦੁਨੀਆਂ ਵਿੱਚ ਰਹਿ ਰਹੇ ਕਿਸਾਨ ਲੋਕਾਂ ਅਤੇ ਪੰਜਾਬੀਆਂ ਨੂੰ ਬਹੁਤ ਖੁਸ਼ੀ ਹੈ ਕਿ ਇਹ ਉਨ੍ਹਾਂ ਦੀ ਇੱਕ ਬਹੁਤ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੱਧ ਖੁਸ਼ੀ ਦੀ ਗੱਲ ਕੋਈ ਨਹੀਂ ਹੋ ਸਕਦੀ।
ਕਿਸਾਨ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਇਸ ਗੱਲ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕਰ ਦਿੰਦੀ ਉਦੋਂ ਤੱਕ ਜੋ ਕਿਸਾਨ ਇਸ ਵੇਲੇ ਦਿੱਲੀ ਬਾਰਡਰ (Delhi Border) ਅਤੇ ਬਾਕੀ ਬਾਰਡਰਾਂ 'ਤੇ ਧਰਨੇ ਲਗਾਈ ਬੈਠੇ ਹਨ ਉਹ ਉਥੋਂ ਵਾਪਿਸ ਨਹੀਂ ਆਉਣਗੇ।