ਜਲੰਧਰ:ਨਵੇਂ ਖੇਤੀ ਕਾਨੂੰਨਾਂ (Agricultural laws) ਦਾ ਪੰਜਾਬ ਵਿੱਚ ਵਿਰੋਧ ਲਗਾਤਾਰ ਜਾਰੀ ਹੈ। ਇੱਕ ਪਾਸੇ ਜਿੱਥੇ ਕਿਸਾਨਾਂ (Farmers) ਵੱਲੋਂ ਦੇਸ਼ ਦਾ ਰਾਜਧਾਨੀ ਦਿੱਲੀ ਦੇ ਬਾਰਡਰਾਂ (Borders of Delhi) ‘ਤੇ ਪਿਛਲੇ ਲੰਬੇ ਸਮੇਂ ਤੋਂ ਕਿਸਾਨੀ (Farmers) ਅੰਦੋਲਨ ਕੀਤਾ ਜਾ ਰਿਹਾ ਹੈ। ਉੱਥੇ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਫਿਲੌਰ ‘ਚ ਭਾਰਤੀ ਕਿਸਾਨ ਯੂਨੀਅਨ ਕਾਦੀਆ ਵੱਲੋਂ ਐੱਸ.ਡੀ.ਐੱਮ. ਦਫ਼ਤਰ (SDM Office) ਬਾਹਰ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਸਾਨਾਂ (Farmers) ਵੱਲੋਂ ਐੱਸ.ਡੀ.ਐੱਮ. (SDM) ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ (Farmers) ਨੇ ਕੇਂਦਰ ਸਰਕਾਰ (Central Government) ‘ਤੇ ਕਿਸਾਨਾਂ (Farmers) ਨਾਲ ਮਤਰੇਈ ਮਾਂ ਵਾਲਾ ਵਤੀਰਾਂ ਕਰਨ ਦੇ ਇਲਜ਼ਾਮ ਲਗਾਏ ਹਨ। ਕਿਸਾਨਾ ਨੇ ਕਿਹਾ ਕਿ ਪਿਛਲੇ 11 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ (Farmers) ਆਪਣੇ ਹੱਕਾਂ ਲਈ ਲੜ ਰਹੇ ਹਨ, ਪਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਵਾਰ ਵੀ ਕਿਸਾਨਾਂ (Farmers) ਦੀਆਂ ਮੁਸ਼ਕਲਾਂ ਸੁਣਨ ਦੇ ਲਈ ਕਿਸਾਨਾਂ ਦੇ ਵਿੱਚ ਨਹੀਂ ਆਏ।
ਕਿਸਾਨਾਂ ਦਾ ਕਹਿਣਾ ਹੈ ਕਿ ਭਾਰਤ ਦੀ ਕੇਂਦਰ ਸਰਕਾਰ (Central Government) ਭਾਰਤ ਦੀ ਨਹੀਂ ਬਲਕਿ ਕੁਝ ਕਾਰਪੋਰੇਟ ਘਰਾਣਿਆ ਦੀ ਸਰਕਾਰ ਹੈ, ਜੋ ਉਨ੍ਹਾਂ ਕਾਰਪੋਰੇਟ ਘਰਾਣਿਆ ਨੂੰ ਭਾਰਤ ‘ਤੇ ਕਬਜ਼ਾ ਕਰਨ ਦੇ ਲਈ ਨਵੇਂ-ਨਵੇਂ ਕਾਨੂੰਨ ਬਣਾ ਕੇ ਇੱਕ ਵਾਰ ਫਿਰ ਦੇਸ਼ ਨੂੰ ਗੁਲਾਮ ਬਣਾ ਰਹੀ ਹੈ।