ਜਲੰਧਰ:ਕਿਸਾਨਾਂ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਜਿਲ੍ਹੇ ’ਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਦੇ ਲਈ ਸਰਕਿਟ ਹਾਉਸ ਵਿਖੇ ਪਹੁੰਚੇ ਸੀ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਆਪਣੀਆਂ ਤਿਆਰੀਆਂ ਕਰਦੇ ਹੋਏ ਵੱਖ ਵੱਖ ਥਾਵਾਂ ’ਤੇ ਨਾਕੇਬੰਦੀ ਕਰ ਲਈ ਗਈ ਸੀ।
ਸੁਰੱਖਿਆ ਦੇ ਸਖਤ ਇੰਤਜਾਮ ਹੋਣ ਦੇ ਬਾਵਜੁਦ ਵੀ ਕਿਸਾਨ ਸਰਕਿਟ ਹਾਉਸ ਦੇ ਗੇਟ ’ਤੇ ਪਹੁੰਚਣ ਚ ਕਾਮਯਾਬ ਰਹੇ। ਇਸ ਦੌਰਾਨ ਕਿਸਾਨਾਂ ਵੱਲੋਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੇ ਬਾਰਡਰ ਤੇ ਅਤੇ ਵੱਖ ਵੱਖ ਬਾਰਡਰਾਂ ’ਤੇ ਬੈਠੇ ਹੋਏ ਹਨ , ਦੂਜੇ ਪਾਸੇ ਭਾਜਪਾ ਆਗੂ ਸੂਬੇ ’ਚ ਆਪਣੀ ਰਾਜਨੀਤੀ ਚਮਕਾਉਣ ਨੂੰ ਲੱਗੇ ਹੋਏ ਹਨ ਇਸੇ ਦੇ ਚੱਲਦੇ ਉਨ੍ਹਾਂ ਵੱਲੋਂ ਜਲੰਧਰ ਵਿਖੇ ਅਸ਼ਵਨੀ ਸ਼ਰਮਾ ਦੇ ਪਹੁੰਚਣ ’ਤੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ।