ਜਲੰਧਰ: ਪੰਜਾਬ ਦੇ ਦੋਆਬਾ ਇਲਾਕੇ ਦੇ ਕਿਸਾਨਾਂ ਨੇ ਅੱਜ ਕੇਂਦਰ ਅਤੇ ਰਾਜ ਸਰਕਾਰ ਦੀਆਂ ਖੇਤੀਬਾੜੀ ਸਬੰਧੀ ਨੀਤੀਆਂ ਨੂੰ ਲੈ ਕੇ ਜਲੰਧਰ ਤੋਂ ਕਾਂਗਰਸੀ ਸਾਂਸਦ ਚੌਧਰੀ ਸੰਤੋਖ ਸਿੰਘ ਦੇ ਘਰ ਦਾ ਘਿਰਾਓ ਕੀਤਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਸੈਂਕੜੇ ਕਿਸਾਨਾਂ ਵੱਲੋਂ ਜਮ ਕੇ ਨਾਅਰੇਬਾਜ਼ੀ ਕੀਤੀ ਗਈ।
ਜਲੰਧਰ: ਕਿਸਾਨਾਂ ਨੇ ਸਾਂਸਦ ਚੌਧਰੀ ਸੰਤੋਖ ਸਿੰਘ ਦੇ ਘਰ ਦਾ ਕੀਤਾ ਘਿਰਾਓ - ਸਾਂਸਦ ਚੌਧਰੀ ਸੰਤੋਖ ਸਿੰਘ
ਕਿਸਾਨ ਜਥੇਬੰਦੀ ਦੇ ਨੇਤਾ ਸੁਖਪ੍ਰੀਤ ਸਿੰਘ ਨੇ ਕਿਹਾ ਕਿ 3 ਜੂਨ ਨੂੰ ਕੋਰੋਨਾ ਦੀ ਆੜ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਜੋ ਤਿੰਨ ਆਰਡੀਨੈਂਸ ਪਾਸ ਕੀਤੇ ਗਏ ਉਹ ਪੂਰੀ ਤਰਾਂ ਕਿਸਾਨ ਵਿਰੋਧੀ ਹਨ ਅਤੇ ਕਿਸਾਨ ਜਥੇਬੰਦੀਆਂ ਇਸ ਦਾ ਵਿਰੋਧ ਕਰਦੀਆਂ ਹਨ।
ਇਸ ਮੌਕੇ ਕਿਸਾਨ ਜਥੇਬੰਦੀ ਦੇ ਨੇਤਾ ਸੁਖਪ੍ਰੀਤ ਸਿੰਘ ਨੇ ਕਿਹਾ ਕਿ 3 ਜੂਨ ਨੂੰ ਕੋਰੋਨਾ ਦੀ ਆੜ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਜੋ ਤਿੰਨ ਆਰਡੀਨੈਂਸ ਪਾਸ ਕੀਤੇ ਗਏ ਉਹ ਪੂਰੀ ਤਰਾਂ ਕਿਸਾਨ ਵਿਰੋਧੀ ਹਨ ਅਤੇ ਕਿਸਾਨ ਜਥੇਬੰਦੀਆਂ ਇਸ ਦਾ ਵਿਰੋਧ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੰਡੀਆਂ ਨੂੰ ਖ਼ਤਮ ਕਰਕੇ ਜੋ ਵੱਡੇ ਪ੍ਰਾਈਵੇਟ ਅਦਾਰਿਆਂ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਦੇ ਨਾਲ ਕਿਸਾਨਾਂ ਨੂੰ ਬਹੁਤ ਨੁਕਸਾਨ ਹੋਵੇਗਾ ਅਤੇ ਫਸਲਾਂ ਦਾ ਬਣਦਾ ਮੁੱਲ ਵੀ ਨਹੀਂ ਮਿਲੇਗਾ।
ਪੰਜਾਬ ਵਿੱਚ ਬਿਜਲੀ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਨੂੰ ਸਾਲਾਨਾ 72 ਹਜ਼ਾਰ ਰੁਪਏ ਦਾ ਨੁਕਸਾਨ ਹੋਵੇਗਾ। ਕਿਸਾਨਾਂ ਨੇ ਕਿਹਾ ਕਿ ਉਹ ਸਰਕਾਰਾਂ ਅੱਗੇ ਮੰਗ ਕਰਦੇ ਹਨ ਕਿ ਇਸ ਤਰ੍ਹਾਂ ਦੇ ਕਿਸਾਨ ਵਿਰੋਧੀ ਫੈਸਲਿਆਂ ਨੂੰ ਵਾਪਸ ਲਿਆ ਜਾਵੇ।