ਜਲੰਧਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਤਹਿਤ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਿਸਾਨ ਜਥੇਬੰਦੀਆਂ ਧਰਨੇ ਪ੍ਰਦਰਸ਼ਨ ਕਰਦੀਆਂ ਰਹਿਣਗੀਆਂ।
ਇਸ ਬਾਰੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਜਥੇਬੰਦੀਆਂ ਦਾ ਧਰਨਾ ਪ੍ਰਦਰਸ਼ਨ ਰੇਲਵੇ ਸਟੇਸ਼ਨ ਤੇ ਟੋਲ ਪਲਾਜ਼ੇ 'ਤੇ ਲਗਾਤਾਰ ਚੱਲਦਾ ਰਹੇਗਾ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਹੁਣ ਕਿਸਾਨ ਵਿਰੋਧੀ ਨਹੀਂ ਬਲਕਿ ਹੁਣ ਪੂਰੇ ਪੰਜਾਬ ਦੀ ਵਿਰੋਧੀ ਹੋ ਗਈ ਹੈ। ਮੋਦੀ ਵੱਲੋਂ ਪੂਰਾ ਪੰਜਾਬ ਖ਼ਤਮ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ ਤੇ ਅਸੀਂ ਇਹ ਸਫ਼ਲ ਨਹੀਂ ਹੋਣ ਦੇਵਾਂਗੇ।
ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਰਹਿਣਗੇ।
ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਕੀਤੇ ਜਾਣਗੇ, ਉਦੋਂ ਤੱਕ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ। ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਪ੍ਰਦਰਸ਼ਨ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਸੱਦਾ ਦਿੱਤਾ ਹੈ।