ਜਲੰਧਰ: ਫਿਲੌਰ ਦੇ ਪਿੰਡ ਮੁਠੱਡਾ ਕਲਾਂ ਵਿਖੇ ਪਿੰਡ ਵਾਸੀਆਂ ਅਤੇ ਕਿਸਾਨਾਂ ਵੱਲੋਂ ਮਿਲ ਕੇ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਸੰਘਰਸ਼ ਤਿੱਖਾ ਕਰਦਿਆਂ ਹੋਇਆ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਪਿੰਡ ਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
ਇਸ ਮੌਕੇ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅੱਗੇ-ਅੱਗੇ ਕਿਸਾਨਾਂ ਵੱਲੋਂ ਹੋਣ ਵਾਲੀਆਂ ਰਣਨੀਤੀਆਂ ਦੇ ਬਾਰੇ ਵੀ ਗੱਲਾਂ ਕਹੀਆਂ ਗਈਆਂ। ਇਸ ਰੋਸ ਪ੍ਰਦਰਸ਼ਨ ਵਿੱਚ ਕਿਸਾਨਾਂ ਦਾ ਸਹਿਯੋਗ ਦੇਣ ਲਈ ਵੱਧ ਚੜ੍ਹ ਕੇ ਪਿੰਡ ਵਾਸੀਆਂ ਨੇ ਹਿੱਸਾ ਲਿਆ।
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਕਿਸਾਨਾਂ ਦੇ ਨਾਲ ਹਰ ਪੱਖੋਂ ਖੜ੍ਹੇ ਹਨ ਅਤੇ ਜਦੋਂ ਵੀ ਕਿਸਾਨ ਜਥੇਬੰਦੀਆਂ ਵੱਲੋਂ ਜੋ ਵੀ ਆਦੇਸ਼ ਆਉਣਗੇ। ਉਨ੍ਹਾਂ ਦੇ ਨਾਲ ਪੂਰੀ ਤਰ੍ਹਾਂ ਸਹਿਯੋਗ ਕਰਨਗੇ ਤਾਂ ਜੋ ਕਿ ਕੇਂਦਰ ਸਰਕਾਰ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਕਿਸਾਨ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਸਕਣ।
ਇਸ ਦੇ ਨਾਲ ਹੀ ਕਿਸਾਨਾਂ ਨੇ ਇਹ ਵੀ ਕਿਹਾ ਕਿ ਦਿੱਲੀ ਵਿਖੇ ਗਏ ਉਨ੍ਹਾਂ ਨੂੰ ਚਾਰ ਮਿੰਟ ਦਾ ਸਮਾਂ ਹੋ ਗਿਆ ਹੈ, ਪਰ ਕੇਂਦਰ ਸਰਕਾਰ ਉਨ੍ਹਾਂ ਦੀ ਨਹੀਂ ਸੁਣ ਰਹੇ ਅਤੇ ਹੁਣ ਉਹ ਕੇਂਦਰ ਸਰਕਾਰ ਨੂੰ ਸੁਣਾਉਣ ਲਈ ਅੱਗੇ ਕਦਮ ਹੋਰ ਤਿੱਖੇ ਕਰਨ ਜਾ ਰਹੇ ਹਨ।