ਜਲੰਧਰ:ਬੀ.ਕੇ.ਯੂ. ਵੱਲੋਂ ਇੱਕ ਪਾਸੇ ਧੰਨੋਵਾਲੀ ਪਿੰਡ ਦੇ ਕੋਲ ਨੈਸ਼ਨਲ ਹਾਈਵੇ ਨੂੰ ਪੂਰੀ ਤਰ੍ਹਾਂ ਨਾਲ ਜਾਮ ਕਰ ਦਿੱਤਾ ਗਿਆ ਹੈ। ਤਾਂ ਦੂਸਰੇ ਪਾਸੇ ਹੀ ਜ਼ਿਲ੍ਹੇ ਦੇ ਡੀ.ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ।
ਕਿਸਾਨਾਂ ਦੇ ਇਸ ਪ੍ਰਦਰਸ਼ਨ ਵਿੱਛ ਮਹਿਲਾਵਾਂ ਵੱਲੋਂ ਵੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜਤਾਇਆ ਜਾ ਰਿਹਾ ਹੈ। ਕਿਸਾਨ ਆਗੂ ਕਸ਼ਮੀਰਾ ਸਿੰਘ ਦਾ ਕਹਿਣਾ ਹੈ, ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ।