ਜਲੰਧਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਹਨ ਅਤੇ ਹਰ ਰੋਜ਼ ਕਈ ਕਿਸਾਨ ਦਿੱਲੀ ਵੱਲ ਨੂੰ ਕੂਚ ਕਰ ਰਹੇ ਹਨ। ਬੀਤੇ ਦਿਨ ਦਿੱਲੀ ਤੋਂ ਵਾਪਸ ਪਰਤ ਰਹੇ ਨੌਜਵਾਨ ਅਰਸ਼ਪ੍ਰੀਤ ਸਿੰਘ ਦੀ ਟਰੈਕਟਰ ਤੋਂ ਡਿੱਗਣ ਦੇ ਕਾਰਨ ਮੌਤ ਹੋ ਗਈ। ਅਰਸ਼ਪ੍ਰੀਤ ਸਿੰਘ ਜਲੰਧਰ ਦੇ ਅਧਿਨ ਪੈਂਦੇ ਆਦਮਪੁਰ ਦੇ ਪਿੰਡ ਮਨਸੂਰ ਪੁਰ ਬਡਾਲਾ ਦਾ ਪਹਿਣ ਵਾਲੀ ਸੀ। ਇਸ ਤੋਂ ਬਾਅਦ ਪਿੰਡ ਵਾਲਿਆਂ ਵਿੱਚ ਕਾਫ਼ੀ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਵਾਲਿਆਂ ਨੇ ਇਸ ਸੰਘਰਸ਼ ਵਿੱਚ ਆਪਣਾ ਪੁੱਤ ਗਵਾ ਲਿਆ।
ਕਿਸਾਨ ਮੋਰਚੇ ਤੋਂ ਵਾਪਸ ਪਰਤ ਰਹੇ, ਨੌਜਵਾਨ ਦੀ ਟਰੈਕਟਰ ਤੋਂ ਡਿੱਗਣ ਨਾਲ ਹੋਈ ਮੌਤ - ਖੇਤੀ ਕਾਨੂੰਨਾਂ ਦਾ ਵਿਰੋਧ
ਬੀਤੇ ਦਿਨ ਦਿੱਲੀ ਤੋਂ ਵਾਪਸ ਪਰਤ ਰਹੇ ਨੌਜਵਾਨ ਅਰਸ਼ਪ੍ਰੀਤ ਸਿੰਘ ਦੀ ਟਰੈਕਟਰ ਤੋਂ ਡਿੱਗਣ ਦੇ ਕਾਰਨ ਮੌਤ ਹੋ ਗਈ।
ਕਿਸਾਨ ਮੋਰਚੇ ਤੋਂ ਵਾਪਸ ਪਰਤ ਰਹੇ, ਨੌਜਵਾਨ ਦੀ ਟਰੈਕਟਰ ਤੋਂ ਡਿੱਗਣ ਨਾਲ ਹੋਈ ਮੌਤ
ਅਰਸ਼ਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਆਦਮਪੁਰ ਦੇ ਪਿੰਡ ਮਨਸੂਰ ਪੁਰ ਬਡਾਲਾ ਵਿਖੇ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਧਾਰਮਿਕ, ਰਾਜਨੀਤਿਕ ਪਾਰਟੀਆਂ ਅਤੇ ਕਿਸਾਨ ਜੱਥੇਬੰਦੀਆਂ ਦੇ ਆਗੂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।