ਜਲੰਧਰ:ਹਰਿਆਣਾ ਵਿਚ ਕਿਸਾਨਾਂ ਉਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਜਲੰਧਰ ਵਿਚ ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ (Office) ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਭਾਜਪਾ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਕਿਸਾਨਾਂ ਨੇ ਕਿਹਾ ਹੈ ਕਿ ਸਰਕਾਰਾਂ ਅਤੇ ਪ੍ਰਸ਼ਾਸਨ ਉਨ੍ਹਾਂ 'ਤੇ ਜਿੰਨਾ ਮਰਜ਼ੀ ਤਸ਼ੱਦਦ ਕਰ ਲੈਣ ਪਰ ਕਿਸਾਨਾਂ ਦਾ ਪ੍ਰਦਰਸ਼ਨਨ ਜਾਰੀ ਰਹੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾ ਅੰਦੋਲਨ (Movement) ਇਵੇ ਹੀ ਚੱਲਦਾ ਰਹੇਗਾ।