ਜਲੰਧਰ:ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ ਵਿਚ ਬੀਤੀ ਸ਼ਾਮ 6 ਵਜੇ ਦੇ ਕਰੀਬ ਕਬੱਡੀ ਟੂਰਨਾਮੈਂਟ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ (Sandeep Nangal Ambian) ਦੇ ਕਤਲ ਕਰ ਦਿੱਤਾ ਗਿਆ ਸੀ, ਅੱਜ ਖਿਡਾਰੀ ਦਾ ਸੰਸਕਾਰ ਕੀਤਾ ਜਾਵੇਗਾ।
ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਨੇ 5 ਗੈਂਗਸਟਰਾਂ ਨੂੰ ਹਿਰਾਸਤ ਵਿੱਚ ਲਿਆ। ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕਾਂਡ ਦੇ ਇਨਸਾਫ਼ ਲਈ ਕਬੱਡੀ ਖਿਡਾਰੀਆਂ, ਕੋਚਾਂ ਅਤੇ ਸੰਤ ਸਮਾਜ ਦੇ ਮੁਖੀਆਂ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ।