ਜਲੰਧਰ: ਪੰਜਾਬ ਵਿੱਚ ਬਣੀ ਕਾਂਗਰਸ ਸਰਕਾਰ (Congress Government) ਨੂੰ ਅੱਜ ਕਰੀਬ ਸਾਡੇ ਚਾਰ ਸਾਲ ਪੂਰੇ ਹੋ ਚੁੱਕੇ ਹਨ ਅਤੇ ਹੁਣ 2022 ਦੀਆਂ ਚੋਣਾਂ ਦੀ ਵੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸਾਡੇ ਚਾਰ ਸਾਲ ਪਹਿਲਾ ਪੰਜਾਬ ਵਿੱਚ ਕਾਂਗਰਸ ਸਰਕਾਰ (Congress Government) ਨੇ ਲੋਕਾਂ ਨੂੰ ਘਰ-ਘਰ ਨੌਕਰੀ, ਦਲਿਤ ਵਿਦਿਆਰਥੀਆਂ ਦੀ ਮੁਫ਼ਤ ਪੜਾਈ, ਵਪਾਰੀਆਂ ਨੂੰ ਸਹੂਲਤਾਂ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਸਿੱਖਿਆ ਦੇ ਨਾਲ ਨਾਲ ਵਧਿਆ ਸਿਹਤ ਸੁਵਿਧਾਵਾਂ ਦੇਣ ਵਰਗੇ ਕਈ ਵਾਅਦੇ ਕੀਤੇ ਸੀ।
ਪਰ ਅੱਜ ਸਾਡੇ ਚਾਰ ਸਾਲ ਹੋਣ ਦੇ ਬਾਵਜੂਦ ਇਹ ਸਾਰੇ ਵਾਅਦੇ ਇਸ ਤਰ੍ਹਾਂ ਹੀ ਖੜ੍ਹੇ ਹਨ। ਇਸਦਾ ਸਬੂਤ ਅੱਜ ਵੀ ਸਰਕਾਰ ਦੇ ਉਹ 18 ਸੂਤਰੀ ਪ੍ਰੋਗਰਾਮ ਹੈ। ਜਿੰਨਾ ਕਰਕੇ ਕਾਂਗਰਸ (Congress Government) ਵਿੱਚ ਕਲੇਸ਼ ਪਿਆ ਹੋਇਆ ਹੈ। ਕੁਛ ਦਿਨ ਪਹਿਲਾਂ ਕਾਂਗਰਸ ਦੇ ਪੂਰਵ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਵੀ ਇਹਨਾਂ ਚੀਜਾਂ ਨੂੰ ਲੈ ਕੇ ਅਸਤੀਫ਼ਾ ਦੇ ਚੁੱਕੇ ਹਨ। ਜਾਹਿਰ ਹੈ ਅੱਜ ਚੋਣਾਂ ਤੋਂ ਕਰੀਬ 6 ਮਹੀਨੇ ਪਹਿਲੇ ਵੀ ਕਾਂਗਰਸ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਵਿੱਚ ਸਹੀ ਤਾਲਮੇਲ ਨਹੀਂ ਬੈਠ ਪਾ ਰਿਹਾ। ਇਹ ਗੱਲਾਂ ਜਿੱਥੇ ਪੰਜਾਬ ਦੇ ਲੋਕਾਂ ਵਿੱਚ ਕਾਂਗਰਸ (Congress Government) ਦੀ ਵਾਅਦਾ ਖ਼ਿਲਾਫ਼ੀ ਦਰਸਾ ਰਹੀਆਂ ਹਨ। ਉਸ ਦੇ ਨਾਲ ਹੀ 2022 ਦੀਆਂ ਚੋਣਾਂ ਵਿੱਚ ਕਾਂਗਰਸ ਉੱਪਰ ਇਹ ਸਵਾਲ ਵੀ ਖੜ੍ਹੇ ਕਰ ਰਹੀਆਂ ਹਨ ਕਿ ਜੇਕਰ ਕਾਂਗਰਸ ਆਪਣੇ ਵਾਅਦੇ ਪੂਰੇ ਨਹੀਂ ਕਰਦੀ ਤਾਂ ਕਿ ਕਾਂਗਰਸ ਦੇ ਅਗਲੀ ਵਾਰ ਵੀ ਉਹੀ ਮੁੱਦੇ ਰਹਿਣਗੇ।
ਕਾਂਗਰਸ ਦੇ ਵਾਅਦਿਆਂ ਅਤੇ 2022 ਦੀਆ ਚੋਣਾਂ ਉੱਪਰ ਵਿਦਿਆਰਥੀਆਂ ਦੀ ਪ੍ਰਤੀਕਿਰਿਆ
ਕਿਸੇ ਵੀ ਪ੍ਰਦੇਸ਼ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੁੰਦੀਆਂ ਹਨ। ਉੱਥੇ ਦੀਆਂ ਸਿੱਖਿਆ ਅਤੇ ਸਿਹਤ ਸੁਵਿਧਾਵਾਂ ਇਸ ਵਾਰੇ ਜਲੰਧਰ ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਕੀਤਾ ਜਾਵੇ, ਤਾਂ ਕਿ ਇੱਕ ਗ਼ਰੀਬ ਦਾ ਬੱਚਾ ਵੀ ਪੜ੍ਹ ਲਿਖ ਕੇ ਕੁੱਝ ਬਣ ਸਕੇ।
ਜਲੰਧਰ ਦੇ ਖਾਲਸਾ ਕਾਲਜ ਦੀ ਵਿਦਿਆਰਥਣ ਰਤਨਪ੍ਰੀਤ ਕੌਰ (Student Ratanpreet Kaur) ਦਾ ਕਹਿਣਾ ਹੈ ਕਿ ਇਸ ਗੱਲ ਵਿੱਚ ਕੋਈ ਦੋ ਰਾਇ ਨਹੀਂ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਇੱਕ ਆਮ ਪਰਿਵਾਰ ਨਾਲ ਸੰਬੰਧ ਰੱਖਦੇ ਹਨ ਅਤੇ ਉਹ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਬਹੁਤ ਚੰਗੀ ਤਰ੍ਹਾਂ ਜਾਣਦੇ ਹਨ। ਉਸ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਿੱਖਿਆ ਦਾ ਪੱਧਰ ਉਨ੍ਹਾਂ ਉੱਚਾ ਨਹੀਂ ਹੈ ਜਿੰਨਾ ਹੋਣਾ ਚਾਹੀਦਾ ਹੈ।
ਉਸ ਦੇ ਮੁਤਾਬਿਕ ਇਕ ਪਾਸੇ ਜਿੱਥੇ ਮੱਧਮ ਵਰਗ ਅਤੇ ਉੱਚ ਵਰਗ ਦੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੀ ਬਜਾਏ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣਾ ਪਸੰਦ ਕਰਦੇ ਹਨ ਉਧਰ ਪ੍ਰਾਈਵੇਟ ਸਕੂਲ ਵਾਲੇ ਫੀਸਾਂ ਨੂੰ ਲੈ ਕੇ ਲੁੱਟ ਮਚਾ ਰਹੇ ਹਨ। ਉਸ ਦੇ ਮੁਤਾਬਿਕ ਸਰਕਾਰ ਨੂੰ ਚਾਹੀਦਾ ਹੈ ਕਿ ਸਰਕਾਰੀ ਸਕੂਲਾਂ ਦਾ ਪੱਧਰ ਹੋਰ ਉੱਚਾ ਚੁੱਕਿਆ ਜਾਵੇ ਤਾਂ ਕਿ ਮੱਧਮ ਅਤੇ ਉੱਚ ਵਰਗ ਦੇ ਲੋਕ ਵੀ ਆਪਣੇ ਬੱਚਿਆਂ ਨੂੰ ਇੱਥੋਂ ਹੀ ਸਿੱਖਿਆ ਦਿਵਾਉਣ ਅਤੇ ਸਮਾਜ ਵਿੱਚ ਆਰਥਿਕ ਦੂਰੀ ਨੂੰ ਖਤਮ ਕੀਤਾ ਜਾ ਸਕੇ।
ਰਤਨਪ੍ਰੀਤ (Student Ratanpreet Kaur)ਦਾ ਕਹਿਣਾ ਹੈ ਕਿ ਸਿੱਖਿਆ ਇੱਕ ਇਹੋ ਜਿਹੀ ਚੀਜ਼ ਹੈ। ਜਿਸ ਦੇ ਉੱਪਰ ਯੁਵਾ ਪੀੜ੍ਹੀ ਦੀ ਨੌਕਰੀ ਨਿਰਭਰ ਕਰਦੀ ਹੈ। ਉਸ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਬੱਚਿਆਂ ਦੀ ਪੜ੍ਹਾਈ ਨੂੰ ਇਸ ਤਰ੍ਹਾਂ ਕਰਵਾਇਆ ਜਾਵੇ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਉਹ ਆਸਾਨੀ ਨਾਲ ਨੌਕਰੀ ਲੱਭ ਸਕਣ। ਇਸ ਦੇ ਨਾਲ ਹੀ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਪੜ੍ਹੇ ਲਿਖੇ ਬੱਚਿਆਂ ਨੂੰ ਬੇਰੁਜ਼ਗਾਰ ਬਣਾਉਣ ਦੀ ਜਗ੍ਹਾ ਉਨ੍ਹਾਂ ਨੂੰ ਚੰਗਾ ਰੁਜ਼ਗਾਰ ਦਿੱਤਾ ਜਾਏ।
ਵੋਟਰ ਇਸ ਵਾਰ ਪਿਛਲੇ 5 ਸਾਲਾਂ ਦਾ ਮੰਗਣਗੇ ਹਿਸਾਬ
ਉੱਧਰ ਲੋਕਾਂ ਨੂੰ ਕਾਨੂੰਨੀ ਸੇਵਾ ਮੁਹੱਈਆ ਕਰਾਉਣ ਵਾਲੇ ਵਕੀਲ ਵੀ ਇਹ ਗੱਲ ਮੰਨਦੇ ਹਨ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ (Congress Government) ਨੇ ਪਿਛਲੇ ਸਾਢੇ ਚਾਰ ਸਾਲ ਦੌਰਾਨ ਕੁੱਝ ਵੀ ਨਹੀਂ ਕੀਤਾ। ਜਦਕਿ ਉਸ ਤੋਂ ਪਹਿਲੇ ਚੋਣਾਂ ਵੇਲੇ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ। ਅਜੇ ਹੀਰਾ ਜੋ ਪੇਸ਼ੇ ਤੋਂ ਵਕੀਲ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਜੋ ਮੁੱਦੇ ਹੁਣ ਉਨ੍ਹਾਂ ਦੇ ਹੀ ਪਾਰਟੀ ਦੇ ਨੇਤਾਵਾਂ ਵੱਲੋਂ ਚੁੱਕੇ ਜਾ ਰਹੇ ਹਨ। ਉਨ੍ਹਾਂ ਮੁੱਦਿਆਂ ਉੱਤੇ ਪਹਿਲੇ ਹੀ ਕੰਮ ਕੀਤਾ ਜਾਣਾ ਚਾਹੀਦਾ ਸੀ।
ਅਜੇ ਹੀਰਾ ਮੁਤਾਬਿਕ ਸਰਕਾਰ (Congress Government) ਨੂੰ ਚਾਹੀਦਾ ਹੈ, ਕਿ ਸਭ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਏ ਤਾਂ ਕਿ ਉਹ ਆਪਣੇ ਘਰ ਦਾ ਗੁਜ਼ਾਰਾ ਸਹੀ ਢੰਗ ਨਾਲ ਕਰ ਸਕਣ। ਉਨ੍ਹਾਂ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਸਰਕਾਰ ਦੱਸ ਪੰਦਰਾਂ ਹਜ਼ਾਰ ਵਿੱਚ ਤਨਖਾਹ ਦਿੰਦੀ ਹੈ ਜੋ ਘਰ ਚਲਾਉਣ ਲਈ ਬਿਲਕੁਲ ਵੀ ਪੂਰੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਅੱਜ ਚਾਹੇ ਸਰਕਾਰ ਦਾਅਵਾ ਕਰਦੀ ਹੈ ਕਿ ਸਰਕਾਰ ਵੱਲੋਂ ਪ੍ਰਦੇਸ਼ ਵਿੱਚ ਬਹੁਤ ਸਾਰੇ ਮਾਡਲ ਸਰਕਾਰੀ ਸਕੂਲ ਬਣਾਏ ਗਏ ਹਨ।
ਪਰ ਬਾਵਜੂਦ ਇਸਦੇ ਅੱਜ ਵੀ ਸਰਕਾਰੀ ਸਕੂਲਾਂ ਦੇ ਅਧਿਆਪਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਂਦੇ ਹਨ। ਇਸ ਦਾ ਸਾਫ਼ ਮਤਲਬ ਹੈ ਕਿ ਹਾਲੇ ਖੁਦ ਸਰਕਾਰੀ ਸਕੂਲਾਂ ਦੇ ਅਧਿਆਪਕ ਇਨ੍ਹਾਂ ਸਕੂਲਾਂ ਨੂੰ ਇਸ ਲਾਇਕ ਨਹੀਂ ਸਮਝਦੇ ਕਿ ਉਨ੍ਹਾਂ ਦੇ ਬੱਚੇ ਵੀ ਇੱਥੇ ਪੜ੍ਹ ਸਕਣ। ਇਸ ਦੇ ਨਾਲ ਹੀ ਪਿਛਲੇ 2 ਸਾਲਾਂ ਵਿੱਚ ਕੋਵਿਡ ਦੌਰਾਨ ਲੋਕਾਂ ਦੇ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੋ ਗਏ ਹਨ। ਜਿਨ੍ਹਾਂ ਬਾਰੇ ਸਰਕਾਰ ਨੂੰ ਸੋਚਣਾ ਚਾਹੀਦਾ ਹੈ। ਐਡਵੋਕੇਟ ਅਜੇ ਹੀਰਾ ਦਾ ਕਹਿਣਾ ਹੈ ਕਿ 2022 ਵਿੱਚ ਫਿਰ ਦੁਬਾਰਾ ਚੋਣਾਂ ਆ ਰਹੀਆਂ ਹਨ। ਪਰ ਇਸ ਵਾਰ ਹਾਲਾਤ ਪਹਿਲਾਂ ਵਰਗੇ ਨਹੀਂ ਹਨ। ਵੋਟਰ ਹੁਣ ਪੜ੍ਹੇ ਲਿਖੇ ਹੋ ਚੁੱਕੇ ਹਨ ਅਤੇ ਉਹ ਹੁਣ ਇਨ੍ਹਾਂ ਨੇਤਾਵਾਂ ਨੂੰ ਬਿਠਾ ਕੇ ਇਹ ਪੁੱਛਣਗੇ ਕਿ ਪਿਛਲੇ 5 ਸਾਲਾਂ ਵਿੱਚ ਤੁਸੀਂ ਪੰਜਾਬ ਦਾ ਕਿੰਨ੍ਹਾ ਵਿਕਾਸ ਕੀਤਾ ਹੈ।
ਦਲਿਤ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਅਤੇ ਨਸ਼ਾ ਵੀ ਰਹੇਗਾ ਇੱਕ ਅਹਿਮ ਮੁੱਦਾ