ਜਲੰਧਰ: ਪਠਾਨਕੋਟ ਬਾਈਪਾਸ ਨੇੜੇ ਇੱਕ ਟਰਾਂਸਫਾਰਮ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਅੱਗ ਟਰਾਂਸਫਾਰਮ ਨੇੜੇ ਇ੍ਰੱਕ ਦੁਕਾਨ ਨੂੰ ਵੀ ਲੱਗ ਗਈ ਜਿਸ ਕਾਰਨ ਦੁਕਾਨ ਵਿੱਚ ਪਿਆ ਲੱਖਾਂ ਦਾ ਸਮਾਨ ਸੜ ਕੇ ਸਵਾਹ ਹੋ ਗਿਆ ਹੈ।
ਟਰਾਂਸਫਾਰਮ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸਵਾਹ - ਟਰਾਂਸਫਾਰਮ ਵਿੱਚ ਸ਼ਾਰਟ ਸਰਕਟ ਕਾਰਨ ਦੁਕਾਨ ਨੂੰ ਲੱਗੀ ਅੱਗ
ਬੀਤੀ ਰਾਤ ਜਲੰਧਰ ਦੇ ਪਠਾਨਕੋਟ ਬਾਈਪਾਸ ਨੇੜੇ ਇੱਕ ਟਰਾਂਸਫਾਰਮ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਨੇੜੇ ਹੀ ਸਥਿਤ ਦੁਕਾਨ ਨੂੰ ਅੱਗ ਲੱਗ ਗਈ। ਅੱਗ ਕਾਰਨ ਲੱਖਾਂ ਦਾ ਸਮਾਨ ਸੜ ਕੇ ਸਵਾਹ ਹੋ ਗਿਆ ਹੈ।
ਦੁਕਾਨ ਦੇ ਮਾਲਕ ਨੇ ਦੱਸਿਆ ਕਿ ਉਸ ਦੀ ਦੁਕਾਨ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ ਹੈ। ਉਸ ਨੂੰ ਜਦੋਂ ਅੱਗ ਬਾਰੇ ਪਤਾ ਲੱਗਿਆ ਤਾਂ ਇਹ ਅੱਗ ਕਾਫੀ ਵੱਧ ਚੁੱਕੀ ਸੀ। ਉਸ ਕੋਲ ਬਿਲਕੁਲ ਵੀ ਮੌਕਾ ਨਹੀਂ ਸੀ ਕਿ ਉਹ ਆਪਣੀ ਦੁਕਾਨ ਵਿੱਚ ਪਿਆ ਸਮਾਨ ਬਾਹਰ ਹੀ ਕੱਢ ਸਕੇ। ਦੁਕਾਨ ਵਿੱਚ ਪਿਆ ਲਗਭਗ ਡੇਢ-ਦੋ ਲੱਖ ਦਾ ਸਮਾਨ ਸੜ ਗਿਆ ਹੈ।
ਮੌਕੇ ਉੱਤੇ ਪੁੱਜੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਨੂੰ ਸੂਚਨਾ ਮਿਲੀ ਸੀ ਕਿ ਸ਼ਾਰਟ ਸਰਕਟ ਹੋਣ ਦੇ ਨਾਲ ਇੱਕ ਦੁਕਾਨ ਵਿੱਚ ਅੱਗ ਲੱਗ ਗਈ ਹੈ। ਮੌਕੇ ਉੱਤੇ ਫਾਇਰ ਬ੍ਰਿਗੇਡ ਦੀ ਗੱਡੀ ਨੇ ਪਹੁੰਚ ਕੇ ਅੱਗ ਤੇ ਕਾਬੂ ਪਾ ਲਿਆ ਹੈ। ਇਸ ਤੋਂ ਪਹਿਲਾਂ ਕਿ ਜ਼ਿਆਦਾ ਨੁਕਸਾਨ ਹੁੰਦਾ ਫ਼ਾਇਰ ਬ੍ਰਿਗੇਡ ਨੇ ਅੱਗ ਉੱਤੇ ਕਾਬੂ ਪਾ ਲਿਆ ਸੀ।