ਜਲੰਧਰ: ਜਲੰਧਰ ਦੇ ਮਾਡਲ ਟਾਊਨ ਵਿੱਚ ਇੱਕ ਖੜ੍ਹੀ ਕਾਰ ਨੂੰ ਅੱਗ ਲੱਗ ਗਈ। ਹਾਲਾਂਕਿ ਇਸ ਅੱਗ 'ਚ ਕਿਸੇ ਦਾ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪਰ ਕਾਰ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ ਹੈ।
ਜਲੰਧਰ: ਖੜ੍ਹੀ ਗੱਡੀ 'ਚ ਲੱਗੀ ਅੱਗ, ਫਾਇਰ ਬਿਗ੍ਰੇਡ ਨੇ ਪਾਇਆ ਕਾਬੂ - jalandhar news
ਜਲੰਧਰ ਦੇ ਮਾਡਲ ਟਾਊਨ ਵਿੱਚ ਇੱਕ ਖੜ੍ਹੀ ਕਾਰ ਨੂੰ ਅੱਗ ਲੱਗ ਗਈ। ਖ਼ਬਰ ਮਿਲਦੇ ਸਾਰ ਹੀ ਅੱਗ ਬੁਝਾਉ ਦਸਤੇ ਦੀ ਗੱਡੀ ਨੇ ਅੱਗ 'ਤੇ ਕਾਬੂ ਪਾ ਲਿਆ।
ਇਸ ਮੌਕੇ ਲੋਕਾਂ ਨੇ ਦੱਸਿਆ ਕਿ ਕਾਰ ਵਿੱਚੋਂ ਧੂੰਆਂ ਨਿਕਲਦਾ ਦੇਖ ਉਨ੍ਹਾਂ ਵੱਲੋਂ ਜਲਦੀ ਤੋਂ ਜਲਦੀ ਨਾਲ ਲੱਗਦੇ ਥਾਣੇ ਨੂੰ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਅਤੇ ਸਥਾਨਕ ਲੋਕਾਂ ਨੇ ਮਿਲ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਅੱਗ ਬੁਝਾਉ ਦਸਤੇ ਦੀ ਗੱਡੀ ਨੇ ਆਗੂ 'ਤੇ ਕਾਬੂ ਪਾਇਆ।
ਇਸ ਦੇ ਨਾਲ ਕਾਰ ਦੇ ਮਾਲਕ ਨੇ ਕਿਹਾ ਕਿ ਉਹ ਕਾਰ ਨੂੰ ਪਾਰਕਿੰਗ ਵਿੱਚ ਲਗਾ ਕੇ ਆਪਣੇ ਦਫ਼ਤਰ ਗਿਆ ਸੀ। ਇਸ ਤੋਂ ਬਾਅਦ ਵਿੱਚ ਉੱਥੇ ਮੌਜੂਦ ਵਿਅਕਤੀ ਵੱਲੋਂ ਉਸ ਨੂੰ ਸੂਚਨਾ ਮਿਲੀ ਕਿ ਉਸ ਦੀ ਗੱਡੀ ਵਿੱਚ ਅੱਗ ਲੱਗ ਗਈ ਹੈ। ਕਾਰ ਦੇ ਮਾਲਕ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।