ਜੰਲਧਰ 'ਚ ਪੁਲਿਸ ਵੱਲੋਂ ਫ਼ਲੈਗ ਮਾਰਚ - ਕਾਨੂੰਨ ਵਿਵਸਥਾ
ਦੀਵਾਲੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਜਲੰਧਰ ਪੁਲਿਸ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਫ਼ਲੈਗ ਮਾਰਚ ਕੱਢਿਆ ਗਿਆ ਤਾਂ ਜੋ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਠੀਕ ਰੱਖੀ ਜਾ ਸਕੇ।...
ਤਸਵੀਰ
ਜਲੰਧਰ: ਦੀਵਾਲੀ ਦਾ ਤਿਉਹਾਰ ਪੂਰੇ ਦੇਸ਼ ਵਿੱਚ ਪੂਰੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਨ੍ਹਾਂ ਦਿਨਾਂ ਵਿੱਚ ਬਾਜ਼ਾਰਾਂ ਵਿੱਚ ਖੂਬ ਰੌਣਕਾਂ ਹੁੰਦੀਆਂ ਹਨ ਤੇ ਲੋਕ ਇਨ੍ਹਾਂ ਦਿਨਾਂ ਵਿੱਚ ਸ਼ਾਪਿੰਗ ਵੀ ਕਰਦੇ ਹਨ ਤਾਂ ਜੋ ਉਹ ਇਸ ਤਿਉਹਾਰ ਨੂੰ ਆਪਣੇ ਪਰਿਵਾਰ ਦੇ ਨਾਲ ਖ਼ੁਸ਼ੀ ਖ਼ੁਸ਼ੀ ਮਨਾ ਸਕਣ। ਲੋਕਾਂ ਦੀ ਸੁਰੱਖਿਆ ਨੂੰ ਦੇਖਦਿਆਂ ਜਲੰਧਰ ਪੁਲਿਸ ਵੱਲੋਂ ਵੀ ਪੁਖਤਾ ਇੰਤਜ਼ਾਮ ਕੀਤੇ ਹਨ ਸਮੇਂ ਸਮੇਂ ਸਿਰ ਬਾਜ਼ਾਰਾਂ 'ਚ ਫ਼ਲੈਗ ਮਾਰਚ ਵੀ ਕੱਢੀ ਜਾ ਰਹੀ ਹੈ।