ਜਲੰਧਰ : ਜਲੰਧਰ ਦੇ ਕਸਬਾ ਫਿਲੌਰ ਵਿਖੇ ਖੇਤੀ ਕਾਲੇ ਬਿੱਲਾਂ ਨੂੰ ਵਾਪਸ ਕਰਵਾਉਣ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਤਰੀਕ ਨੂੰ ਭਾਰਤ ਬੰਦ ਦੇ ਕਾਲ ਦੇ ਦਿੱਤੀ ਗਈ ਹੈ। ਜਿਸ ਦੇ ਚੱਲਦਿਆਂ ਕਿਸਾਨਾਂ ਵੱਲੋਂ ਪੂਰੇ ਹੀ ਭਾਰਤ ਨਿਵਾਸੀਆਂ ਨੂੰ ਇਹ ਵੀ ਬੇਨਤੀ ਕਰ ਦਿੱਤੀ ਗਈ ਹੈ ਕਿ ਉਹ ਇਸ 27 ਤਰੀਕ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਵਿੱਚ ਕਿਸਾਨਾਂ ਦੀ ਮਦਦ ਕਰਨ।
ਜਿਸ ਦੇ ਚੱਲਦਿਆਂ ਜਲੰਧਰ ਦੇ ਕਸਬਾ ਫਿਲੌਰ ਵਿਖੇ ਇਸੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਜਮਹੂਰੀਅਤ ਕਿਸਾਨ ਸਭਾ ਅਤੇ ਦਿਹਾਤੀ ਮਜ਼ਦੂਰ ਸਭਾ ਤਹਿਸੀਲ ਫਿਲੌਰ ਦੇ ਆਗੂਆਂ ਵੱਲੋਂ ਪਿੰਡ-ਪਿੰਡ ਮੋਟਰਸਾਈਕਲਾਂ ਉੱਤੇ ਝੰਡਾ ਮਾਰਚ ਕਰ ਕੇ ਸੁਨੇਹਾ ਦਿੱਤਾ ਗਿਆ।
ਇਸ ਸੰਬੰਧੀ ਜਮੂਹਰੀਅਤ ਕਿਸਾਨ ਸਭਾ ਦੇ ਸੂਬਾਈ ਕੈਸ਼ੀਅਰ ਜਸਵਿੰਦਰ ਢੇਸੀ ਮੈਂ ਕਿਹਾ ਕਿ ਭਾਰਤ ਬੰਦ ਦੇ ਸਮਰਥਨ ਲਈ ਲੋਕਾਂ ਨੂੰ ਲਾਮਬੱਧ ਕੀਤਾ ਜਾ ਰਿਹਾ ਹੈ ਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।