ਜਲੰਧਰ:ਜ਼ਿਲ੍ਹੇ ਦੇ ਧੰਨੋਵਾਲੀ ਫਾਟਕ ਸਾਹਮਣੇ ਹਾਈਵੇ ਉੱਤੇ ਸਵੇਰ ਹੁੰਦਿਆਂ ਇੱਕ ਦਰਦਨਾਕ ਸੜਕ ਹਾਦਸਾ (Traumatic road accident) ਵਾਪਰ ਗਿਆ, ਜਿਸ ਵਿੱਚ ਇੱਕ ਕੁੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਜੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸਨੂੰ ਨੇੜਲੇ ਹਸਪਤਾਲ ‘ਚ ਭਰਤੀ (Hospitalization) ਕਰਵਾਇਆ ਗਿਆ ਹੈ।
ਇਹ ਵੀ ਪੜੋ: ਕੈਬਨਿਟ ਬੈਠਕ ਤੋਂ ਬਾਅਦ ਚਰਨਜੀਤ ਚੰਨੀ ਦਾ ਵੱਡਾ ਐਲਾਨ, ਖੁਸ਼ ਕਰਤੇ ਮੁਲਾਜ਼ਮ
ਰਾਹਗੀਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 8:30 ਵਜੇ ਦੇ ਕਰੀਬ 2 ਕੁੜੀਆਂ ਨਵਜੋਤ ਕੌਰ ਅਤੇ ਮਮਤਾ ਧੰਨੋ ਵਾਲੀ ਫਾਟਕ ਸਾਹਮਣੇ ਤੋਂ ਸੜਕ ਪਾਰ ਕਰਨ ਲਈ ਖੜੀਆਂ ਸਨ ਕਿ ਅਚਾਨਕ ਫਗਵਾੜਾ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਬਰੀਜ਼ਾ ਕਾਰ ਜਿਸਨੂੰ ਇੱਕ ਪੁਲਿਸ ਮੁਲਾਜ਼ਮ (Police officer) ਚਲਾ ਰਿਹਾ ਸੀ ਨੇ ਕੁੜੀਆਂ ਨੂੰ ਟੱਕਰ ਮਾਰ ਦਿੱਤੀ।
ਪੁਲਿਸ ਵਾਲੇ ਦੀ ਕਾਰ ਨੇ ਲਈ ਜਾਨ ਟੱਕਰ ਇਹਨੀ ਭਿਆਨਕ ਸੀ ਕਿ ਨਵਜੋਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਮਮਤਾ ਬੁਰ੍ਹੀ ਤਰੀਕੇ ਨਾਲ ਜਖਮੀ ਹੋ ਗਈ ਅਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਦੋਵੇਂ ਕੁੜੀਆਂ ਧੰਨੋ ਵਾਲੀ ਪਿੰਡ ਦੀਆਂ ਰਹਿਣ ਵਾਲਿਆਂ ਸਨ ਤੇ ਕੋਸਮੋ ਹੁੰਡਾਈ ਕੰਪਨੀ ਵਿੱਚ ਕੰਮ ਕਰਦੀਆਂ ਸਨ।
ਇਹ ਵੀ ਪੜੋ: 'ਰੇਲ ਰੋਕੋ' ਅੰਦੋਲਨ: ਸੱਦੇ ਤੋਂ ਪਹਿਲਾਂ ਹੀ ਕਿਸਾਨਾਂ ਨੇ ਰੋਕੀ ਟਰੇਨ , ਕੀਤੀ ਨਾਅਰੇਬਾਜ਼ੀ