ਜਲੰਧਰ: ਪਿਛਲੇ ਲੰਬੇ ਦਿਨਾਂ ਤੋਂ ਕਿਸਾਨਾਂ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਬਾਰਡਰ ’ਤੇ ਹੀ ਗੁਰਪੂਰਬ ਅਤੇ ਹੋਰ ਗੁਰੂਆਂ ਦੇ ਪ੍ਰਕਾਸ਼ ਦਿਹਾੜਿਆਂ ਨੂੰ ਦਿੱਲੀ ਬਾਰਡਰ ’ਤੇ ਧੂਮਧਾਮ ਮਨਾਇਆ। ਇਸੇ ਦੇ ਚੱਲਦੇ ਹੀ ਹੁਣ ਕਿਸਾਨਾਂ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਦਿਹਾੜਾ ਵੀ ਦਿੱਲੀ ਬਾਰਡਰ ’ਤੇ ਮਨਾਇਆ ਜਾਵੇਗਾ। ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਪੂਰੀ ਤਿਆਰੀ ਕਰ ਲਈ।
ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਵੇਗਾ
ਭਾਰਤੀ ਕਿਸਾਨ ਯੂਨੀਅਨ ਦੇ ਮੁੱਖ ਸਕੱਤਰ ਸਤਨਾਮ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ 27 ਫਰਵਰੀ ਨੂੰ ਦਿੱਲੀ ਦੇ ਬਾਰਡਰਾਂ ’ਤੇ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 645 ਵਾਂ ਪ੍ਰਕਾਸ਼ ਪੁਰਬ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 27 ਫਰਵਰੀ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਦਿੱਲੀ ਦੇ ਬਾਰਡਰਾਂ ’ਤੇ ਪਹੁੰਚਣ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੋ ਵੀ ਕਿਸਾਨ ਦਿੱਲੀ ਬਾਰਡਰ ’ਤੇ ਨਹੀਂ ਆ ਸਕਦੇ ਉਹ ਆਪਣੇ ਪਿੰਡ ਕਸਬਿਆਂ ਚ ਹੀ ਸ੍ਰੀ ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਰਹੇ ਹਨ।