ਪੰਜਾਬ

punjab

ETV Bharat / state

ਨਨਕਾਣਾ ਸਾਹਿਬ 'ਤੇ ਭੀੜ ਵਲੋਂ ਕੀਤੇ ਪਥਰਾਅ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਬਾਹਰ ਕੁਝ ਲੋਕਾਂ ਵੱਲੋਂ ਸਿੱਖਾਂ ਵਿਰੁੱਧ ਨਫਰਤੀ ਬਿਆਨਬਾਜ਼ੀ ਕਰਨ ਅਤੇ ਗੁਰਦੁਆਰਾ ਸਾਹਿਬ ’ਤੇ ਪਥਰਾਅ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਬੀਬੀ ਜਾਗੀਰ ਕੌਰ
ਬੀਬੀ ਜਾਗੀਰ ਕੌਰ

By

Published : Jan 4, 2020, 5:39 PM IST

ਜਲੰਧਰ: ਪਾਕਿਸਤਾਨ ਦੇ ਵਿੱਚ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਬੀਤੇ ਦਿਨੀਂ ਕੁਝ ਕੱਟੜਵਾਦੀਆਂ ਵੱਲੋਂ ਕੀਤੀ ਗਈ ਪੱਥਰਬਾਜ਼ੀ ਨੂੰ ਲੈ ਕੇ ਦੇਸ਼ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਜਿਥੇ ਇੱਕ ਪਾਸੇ ਸਿੱਖਾਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਗੁੱਸਾ ਹੈ ਉਥੇ ਹੀ ਰਾਜਨੀਤਿਕ ਪਾਰਟੀਆਂ ਦੇ ਲੋਕ ਵੀ ਇਸ ਘਟਨਾ ਲਈ ਪਾਕਿਸਤਾਨ ਨੂੰ ਖੂਬ ਖਰੀਆਂ ਖੋਟੀਆਂ ਸੁਣਾ ਰਹੇ ਹਨ।

ਵੇਖੋ ਵੀਡੀਓ

ਦੱਸ ਦਈਏ ਕਿ ਬੀਤੇ ਦਿਨ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਦੇ ਬਾਹਰ ਕੁਝ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇ ਗੁਰਦੁਆਰੇ ਦੇ ਬਾਹਰ ਧਰਨਾ ਦਿੱਤਾ ਅਤੇ ਗੁਰਦੁਆਰੇ ਸਾਹਿਬ 'ਤੇ ਪਥਰਾਅ ਵੀ ਕੀਤਾ। ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਉਹ ਇੱਥੇ ਸਿੱਖਾਂ ਨੂੰ ਰਹਿਣ ਦੇਣਗੇ ਅਤੇ ਸ਼ਹਿਰ ਨਨਕਾਣਾ ਦਾ ਨਾਂਅ ਵੀ ਬਦਲ ਦੇਣਗੇ। ਇਸਤੋਂ ਬਾਅਦ ਹਰ ਜਗ੍ਹਾ ਇਸ ਗੱਲ ਦਾ ਵਿਰੋਧ ਹੋ ਰਿਹਾ ਹੈ। ਸਰਕਾਰ ਨੇ ਵੀ ਪਾਕਿਸਤਾਨ ਨੂੰ ਸਿੱਖਾਂ ਦੀ ਸੁਰੱਖਿਆ ਦੇ ਲਈ ਕਦਮ ਉਠਾਉਣ ਦੀ ਗੱਲ ਕਹੀ ਹੈ।

ਬੀਬੀ ਜਾਗੀਰ ਕੌਰ ਨੇ ਪਾਕਿਸਤਾਨ ਵਿਚ ਨਾਬਾਲਿਗ ਸਿੱਖ ਕੁੜੀ ਦੇ ਅਗਵਾਕਾਰਾਂ ਦੀ ਅਗਵਾਈ ਵਾਲੀ ਭੀੜ ਵਲੋਂ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹਮਲਾ ਕਰਨ ਅਤੇ ਪਵਿੱਤਰ ਸ਼ਹਿਰ ਦਾ ਨਾਂ ਬਦਲਣ ਦੀਆਂ ਧਮਕੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ।

ਇਹ ਵੀ ਪੜੋ: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਸ੍ਰੀਨਗਰ 'ਚ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਇਕ ਸਿੱਖ ਕੁੜੀ ਦਾ ਧਰਮ ਪਰਿਵਰਤਨ ਕਰਕੇ ਉਸ ਨਾਲ ਵਿਆਹ ਕਰਨ ਨੂੰ ਲੈ ਕੇ ਭਾਰਤ ਸਰਕਾਰ ਵਲੋਂ ਪਾਕਿਸਤਾਨ ਨੂੰ ਧਮਕਾਇਆ ਗਿਆ ਸੀ, ਜਿਸਤੋਂ ਬਾਅਦ ਤੋਂ ਹੀ ਇਹ ਮੁੱਦਾ ਇਕ ਅਹਿਮ ਮੁੱਦਾ ਬਣਿਆ ਹੋਇਆ ਸੀ ਪਰ ਕੱਲ ਨਨਕਾਣਾ ਸਾਹਿਬ ਵਿਚ ਜੋ ਹੋਇਆ ਉਸ ਤੋਂ ਬਾਅਦ ਇਕ ਵਾਰ ਫਿਰ ਪਾਕਿਸਤਾਨ ਦਾ ਅਸਲੀ ਚੇਹਰਾ ਲੋਕਾਂ ਦੇ ਸਾਹਮਣੇ ਆਇਆ ਹੈ।

ABOUT THE AUTHOR

...view details