ਜਲੰਧਰ:ਜ਼ਿਲ੍ਹੇ ਦੇ ਇੱਕ ਪਿੰਡ ਚੋਂ ਉਸ ਸਮੇਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ ਜਦੋਂ ਇੱਕ ਗੁਰਦੁਆਰੇ ਦੇ ਪਾਠੀ ਨੇ ਇੱਕ ਨੌਜਵਾਨ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ।
ਮਿਲੀ ਜਾਣਕਾਰੀ ਮੁਤਾਬਿਕ ਪੀੜਤ ਨੌਜਵਾਨ ਦਿਮਾਗੀ ਤੌਰ ਤੋਂ ਠੀਕ ਨਹੀਂ ਸੀ ਅਤੇ ਗੁਰਦੁਆਰੇ ਦੀ ਸੇਵਾ ਕਰਨ ਲਈ ਉਹ ਗੁਰਦੁਆਰੇ ਆਉਂਦਾ ਸੀ, ਇਸੇ ਦੌਰਾਨ ਪਾਠੀ ਨੇ ਉਸਨੂੰ ਕਮਰੇ ਚ ਬੁਲਾ ਕੇ ਉਸ ਨਾਲ ਘਿਣੌਨੀ ਵਾਰਦਾਤ ਨੂੰ ਅੰਜਾਮ ਦਿੱਤਾ। ਮਾਮਲੇ ਸਬੰਧੀ ਉਸ ਸਮੇਂ ਪਤਾ ਲੱਗਿਆ ਜਦੋਂ ਨੌਜਵਾਨ ਨੇ ਇਹ ਸਾਰੀ ਘਟਨਾ ਬਾਰੇ ਆਪਣੇ ਪਿਤਾ ਨੂੰ ਦੱਸਿਆ। ਇਸ ਤੋਂ ਬਾਅਦ ਪੀੜਤ ਨੌਜਵਾਨ ਦੇ ਪਿਤਾ ਨੇ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਪਾਠੀ ਦੇ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਿੱਤੀ।