ਜਲੰਧਰ: ਪਿੰਡ ਸਫੀਪੁਰ ਦੇ ਸ਼ਮਸ਼ਾਨਘਾਟ ਵਿੱਚ ਦਿੱਲੀ ਦੇ ਸੰਸਦ ਤੇ ਪ੍ਰਸਿੱਧ ਸੂਫ਼ੀ ਗਾਇਕ ਹੰਸ ਰਾਜ ਹੰਸ ਦੀ ਮਾਤਾ ਅਜੀਤ ਕੌਰ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਹੰਸ ਰਾਜ ਹੰਸ ਦੇ ਪੁੱਤਰ ਨਵਰਾਜ ਤੇ ਯੁਵਰਾਜ ਹੰਸ ਸਣੇ ਉਨ੍ਹਾਂ ਦਾ ਪੂਰਾ ਪਰਿਵਾਰ, ਪਿੰਡ ਦੇ ਲੋਕ ਸੰਗੀਤ ਜਗਤ ਤੇ ਮੀਡੀਆ ਦੀ ਹਸਤੀਆਂ, ਪ੍ਰਸ਼ਾਸਨਿਕ ਅਧਿਕਾਰੀ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀ ਤੇ ਸਾਰੇ ਰਾਜਨੀਤਿਕ ਪਾਰਟੀਆਂ ਦੇ ਨੇਤਾ ਵੀ ਸ਼ਾਮਿਲ ਹੋਏ।
ਪਿੰਡ ਸਫ਼ੀਪੁਰ ਵਿੱਚ ਹੰਸ ਰਾਜ ਹੰਸ ਦੀ ਮਾਤਾ ਨੂੰ ਦਿੱਤੀ ਅੰਤਿਮ ਵਿਦਾਈ
ਜਲੰਧਰ ਦੇ ਪਿੰਡ ਸਫੀਪੁਰ ਦੇ ਸ਼ਮਸ਼ਾਨਘਾਟ ਵਿੱਚ ਦਿੱਲੀ ਦੇ ਸੰਸਦ ਤੇ ਪ੍ਰਸਿੱਧ ਸੂਫ਼ੀ ਗਾਇਕ ਹੰਸ ਰਾਜ ਹੰਸ ਦੀ ਮਾਤਾ ਅਜੀਤ ਕੌਰ ਦਾ ਸਸਕਾਰ ਕੀਤਾ ਗਿਆ।
ਫ਼ੋਟੋ
ਪਲਾਜ਼ਮਾ ਰਿਕਾਰਡਜ਼ ਦੇ ਮਾਲਿਕ ਦੀਪਕ ਬਾਲੀ ਸਾਂਸਦ ਸੰਤੋਖ ਚੌਧਰੀ ਤੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾ ਦੇ ਸਵਾਮੀ ਸਜਦਾ ਨੰਦ ਨੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਹੰਸ ਰਾਜ ਹੰਸ ਦੇ ਪਰਿਵਾਰ ਦੇ ਨਾਲ ਦੁੱਖ ਵੰਡਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਮਾਂ ਤੋਂ ਵੱਡਾ ਕੋਈ ਰਿਸ਼ਤਾ ਨਹੀਂ ਹੁੰਦਾ ਤੇ ਉਨ੍ਹਾਂ ਦਾ ਦੇਹਾਂਤ ਨਾਲ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੰਸਦ ਹੰਸ ਰਾਜ ਹੰਸ ਦੀ 80 ਸਾਲਾ ਮਾਤਾ ਅਜੀਤ ਕੌਰ ਦਾ ਜਲੰਧਰ ਵਿੱਚ ਦੇਹਾਂਤ ਹੋ ਗਿਆ ਸੀ।