ਜਲੰਧਰ: ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਕਾਂਗਰਸ ਇੰਚਾਰਜ ਹਰੀਸ਼ ਰਾਵਤ ਅੱਜ ਆਪਣੇ ਪੰਜਾਬ ਦੌਰੇ ਦੌਰਾਨ ਜਲੰਧਰ ਦੇ ਫਿਲੌਰ ਇਲਾਕੇ ਵਿੱਚ ਪਹੁੰਚੇ। ਇਸ ਮੌਕੇ ਜਲੰਧਰ ਤੋਂ ਕਾਂਗਰਸੀ ਸਾਂਸਦ ਚੌਧਰੀ ਸੰਤੋਖ ਸਿੰਘ ਸਮੇਤ ਜਲੰਧਰ ਦੇ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ।
ਜ਼ਿਕਰਯੋਗ ਹੈ ਕਿ ਹਰੀਸ਼ ਰਾਵਤ ਦਾ ਇਹ ਦੌਰਾ ਸੂਬੇ ਵਿੱਚ ਕਾਂਗਰਸ ਲਈ ਅਹਿਮ ਹੈ। ਅੱਜ ਫਿਲੌਰ ਤੋਂ ਬਾਅਦ ਉਹ ਨਕੋਦਰ ਵਿਖੇ ਵੀ ਇੱਕ ਪ੍ਰੋਗ੍ਰਾਮ ਵਿੱਚ ਹਿੱਸਾ ਲੈਣਗੇ।
ਜਲੰਧਰ ਵਿਖੇ ਹਰੀਸ਼ ਰਾਵਤ ਦਾ ਭਰਵਾਂ ਸਵਾਗਤ ਫਿਲੌਰ ਪਹੁੰਚਣ 'ਤੇ ਹਰੀਸ਼ ਰਾਵਤ ਨੇ ਮੀਡੀਆ ਨਾਲ ਗੱਲ ਕਰਦੇ ਕਿਹਾ ਕਿ ਉਹ ਪੰਜਾਬ ਵਿਖੇ ਕਿਸਾਨਾਂ ਦੇ ਅੰਦੋਲਨ ਵਿੱਚ ਉਨ੍ਹਾਂ ਦੇ ਨਾਲ ਖੜੇ ਨੇ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਜੋ ਕਿਸਾਨ ਕੇਂਦਰ ਸਰਕਾਰ ਨੂੰ ਮਿਲਣ ਜਾ ਰਹੇ ਨੇ ਉਨ੍ਹਾਂ ਨਾਲ ਕੇਂਦਰ ਨੂੰ ਗੱਲ ਕਰਨੀ ਚਾਹੀਦੀ ਹੈ। ਗੱਲਬਾਤ ਕਰਨ ਮਗਰੋਂ ਹੀ ਸਹੀ ਨਤੀਜਾ ਨਿਕਲ ਸਕਦਾ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੇਲਵੇ ਬੰਦ ਹੋਣ ਕਾਰਨ ਕੋਲੇ ਦੀ ਘਾਟ ਇੱਕ ਵੱਡੀ ਸਮੱਸਿਆ ਹੈ ਜਿਸਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਣਾ ਚਾਹੀਦਾ ਹੈ।