ਜਲੰਧਰ: ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਜਿੱਥੇ ਦੇਸ਼ ਭਰ ਵਿੱਚ ਇਸਦਾ ਵਿਰੋਧ ਚੱਲ ਰਿਹੈ, ਉੱਥੇ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਕਾਨੂੰਨ ਨੂੰ ਲੈ ਕੇ ਦੇਸ਼ ਦੀ ਜਨਤਾ ਨੂੰ ਜਾਗਰੂਕ ਕਰਨ ਲਈ ਦੇਸ਼ ਭਰ ਵਿੱਚ ਇੱਕ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਐ, ਜਿਸ ਦਾ ਨਾਮ ਹੈ "ਜਨ-ਜਾਗਰਣ ਅਭਿਆਨ"।
ਇਸ ਅਭਿਆਨ ਦੇ ਤਹਿਤ ਭਾਰਤੀ ਜਨਤਾ ਪਾਰਟੀ ਦੇਸ਼ ਭਰ 'ਚ ਸੜਕਾਂ 'ਤੇ ਉਤਰ ਤੇ ਲੋਕਾਂ ਕੋਲ ਜਾ ਕੇ ਇਸ ਕਾਨੂੰਨ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ। ਬੀਜੇਪੀ ਦੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਜਲੰਧਰ ਪਹੁੰਚੇ ਸਨ, ਜਿੰਨ੍ਹਾਂ ਵਲੋਂ ਇਥੋਂ ਦੇ ਦੀਨ ਦਇਆਲ ਉਪਾਧਿਆਏ ਨਗਰ 'ਚ ਘਰ-ਘਰ ਜਾ ਲੋਕਾਂ ਨੂੰ 'ਸੀਏਏ' ਦੇ ਪ੍ਰਤੀ ਜਾਗਰੂਕ ਕੀਤਾ ਗਿਆ। ਜਿਸ ਤੋਂ ਬਾਅਦ ਖੱਟਰ ਨੇ ਭਾਜਪਾ ਦੇ ਵਰਕਰਾਂ ਨਾਲ ਮੁਲਾਕਤ ਕੀਤੀ। ਇਸ ਦੌਰਾਨ ਪਾਕਿਸਤਾਨ ਤੋਂ ਆਏ ਹਿੰਦੂ ਸ਼ਰਨਾਰਥੀਆਂ ਨੇ ਉਨਾਂ ਨੂੰ ਉੱਥੇ ਆਉਣ ਵਾਲੀਆਂ ਸਮੱਸਿਆਵਾਂ ਨੂੰ ਸਾਹਮਣੇ ਰੱਖਿਆ।