ਜਲੰਧਰ: ਸੂਬੇ ’ਚ ਵੱਖ-ਵੱਖ ਥਾਵਾਂ ’ਤੇ ਭਾਰੀ ਮੀਂਹ ਪਿਆ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲੀਆਂ। ਮੀਂਹ ਪੈਣ ਨਾਲ ਤਾਪਮਾਨ ’ਚ ਕਾਫੀ ਗਿਰਾਵਟ ਆਈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ। ਜਲੰਧਰ ਚ ਵੀ ਪਏ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ।
ਜਲੰਧਰ ਵਿੱਚ ਮੌਸਮ ਨੇ ਬਦਲਿਆ ਮਿਜਾਜ਼ ਮੌਸਮ ਹੋਇਆ ਕਾਫੀ ਸੁਹਾਵਣਾ
ਜਲੰਧਰ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਦਿਨਾਂ ਤੋਂ ਕਾਫੀ ਗਰਮੀ ਪੈ ਰਹੀ ਸੀ ਪਰ ਹੁਣ ਮੀਂਹ ਨਾਲ ਉਨ੍ਹਾਂ ਨੂੰ ਕਾਫੀ ਰਾਹਤ ਮਿਲੀ ਹੈ। ਲੋਕਾਂ ਨੇ ਇਹ ਵੀ ਕਿਹਾ ਕਿ ਮੌਸਮ ਵਿੱਚ ਆਈ ਤਬਦੀਲੀ ਨਾਲ ਮੌਸਮ ਵੀ ਕਾਫ਼ੀ ਸੁਹਾਵਣਾ ਹੋ ਗਿਆ ਹੈ।
ਕਾਬਿਲੇਗੌਰ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਹੋ ਰਹੀ ਸੀ। ਗਰਮੀ ਕਾਰਨ ਦੁਪਹਿਰ ਸਮੇਂ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਸੀ। ਪਰ ਮੀਂਹ ਨਾਲ ਸੂਬੇ ਦੇ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।
ਇਹ ਵੀ ਪੜੋ: 24 ਘੰਟਿਆਂ 'ਚ ਭਾਰਤ 'ਚ 1,14,460 ਮਾਮਲਿਆਂ ਦੀ ਪੁਸ਼ਟੀ, 2,677 ਮੌਤਾਂ