ਜਲੰਧਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦੇ ਇਸ ਸੰਘਰਸ਼ ਦਾ ਹਰ ਵਰਗ ਵੱਲੋਂ ਸਾਥ ਦਿੱਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਨਾਲ ਚੱਲ ਰਹੀ ਜੰਗ ਜਿੱਤੀ ਜਾ ਸਕੇ। ਕਿਸਾਨਾਂ ਨੂੰ ਪੂਰੀ ਤਰ੍ਹਾਂ ਸਹਿਯੋਗ ਦੇਣ ਲਈ ਹਰ ਪੱਖ ਤੋਂ ਹਰ ਵਰਗ ਦੇ ਲੋਕ ਆਪਣਾ ਯੋਗਦਾਨ ਪਾ ਰਹੇ ਹਨ। ਕੋਈ ਕਿਸਾਨਾਂ ਦੇ ਲਈ ਰਸਦ ਅਤੇ ਕੋਈ ਪਾਣੀ ਤੇ ਕੋਈ ਹੋਰ ਖਾਣ ਵਾਲਾ ਸਾਮਾਨ ਕਿਸਾਨਾਂ ਦੇ ਲਈ ਲੈ ਕੇ ਦਿੱਲੀ ਵੱਲ ਰਵਾਨਾ ਹੋ ਰਹੇ ਹਨ।
ਕਿਸਾਨੀ ਅੰਦੋਲਨ ਲਈ ਐੱਨਆਰਆਈ ਭਰਾਵਾਂ ਨੇ ਦਿੱਤੀ ਮਦਦ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦੇ ਇਸ ਸੰਘਰਸ਼ ਦਾ ਹਰ ਵਰਗ ਵੱਲੋਂ ਸਾਥ ਦਿੱਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਨਾਲ ਚੱਲ ਰਹੀ ਜੰਗ ਜਿੱਤੀ ਜਾ ਸਕੇ।
ਇਸ ਦੇ ਨਾਲ ਹੀ ਐੱਨਆਰਆਈ ਭਰਾਵਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਪੂਰੀ ਤਰ੍ਹਾਂ ਸਹਿਯੋਗ ਮਿਲ ਰਿਹਾ ਹੈ ਏਦਾਂ ਦਾ ਹੀ ਇੱਕ ਸੰਯੋਗ ਫਿਲੌਰ ਦੇ ਨਜ਼ਦੀਕੀ ਪਿੰਡ ਮੁਕੰਦਪੁਰ ਦੇ ਰਹਿਣ ਵਾਲੇ ਐਨਆਰਆਈ ਸਤਵਿੰਦਰ ਸਿੰਘ ਨੇ ਕਿਸਾਨੀ ਅੰਦੋਲਨ ਵਿੱਚ ਦਿੱਤਾ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਸੰਘਰਸ਼ ਵਿੱਚ ਲੜਨ ਲਈ 50 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਤਾਂ ਜੋ ਕਿ ਕਿਸਾਨ ਇਹ ਰਾਸ਼ੀ ਆਪਣੇ ਅੰਦੋਲਨ ਵਿੱਚ ਵਰਤ ਸਕਣ। ਇਸ ਮੌਕੇ ਬੋਲਦੇ ਹੋਏ ਸਰਪੰਚ ਬਲਬੀਰ ਸਿੰਘ ਨੇ ਸਤਵਿੰਦਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਪ੍ਰਾਰਥਨਾ ਕੀਤੀ ਕਿ ਰੱਬ ਪ੍ਰਧਾਨ ਮੰਤਰੀ ਮੋਦੀ ਨੂੰ ਸਦਬੁੱਧੀ ਦੇਵੇ ਤਾਂ ਜੋ ਉਹ ਕਿਸਾਨਾਂ ਵੱਲ ਵੀ ਧਿਆਨ ਦੇਵੇ ਅਤੇ ਇਹ ਖੇਤੀ ਕਾਨੂੰਨ ਰੱਦ ਕਰੇ।
ਇਹ ਵੀ ਪੜੋ: ਕਰੌਲੀ 'ਚ ਅੱਜ ਕਿਸਾਨ ਸਭਾ ਦਾ ਆਯੋਜਨ, ਰਾਕੇਸ਼ ਟਿਕੈਤ ਕਰਨਗੇ ਸ਼ਿਰਕਤ