ਜਲੰਧਰ:ਮੇਘਾਲਿਆ ਦੇ ਗਵਰਨਰ (Governor of Meghalaya) ਸੱਤਪਾਲ ਮਲਿਕ ਜਲੰਧਰ ਵਿਖੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸ਼ਹੀਦੀ (Martyrdom of farmers) ਸਮਾਰੋਹ ਵਿਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਬਾਰੇ ਅਵਗਤ ਕਰਾਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਗੱਲ ਮੰਨ ਕੇ ਨਰਿੰਦਰ ਮੋਦੀ (Prime Minister Narendra Modi) ਨੇ ਇਹ ਖਰੂਦ ਵਾਪਸ ਲਏ, ਪਰ ਪੂਰੀ ਤਰ੍ਹਾਂ ਕਿਸਾਨਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ।
ਉਨ੍ਹਾਂ ਕਿਹਾ ਕਿ ਅੱਜ ਵੀ ਐੱਮ.ਐੱਸ.ਪੀ. ਪਹਿਲਾਂ ਮੁੱਦਾ ਕੇਂਦਰ ਸਰਕਾਰ ਦੇ ਅੱਗ ਖੜ੍ਹਾ ਹੈ । ਉਨ੍ਹਾਂ ਕਿਹਾ ਕਿ ਇਸ ਅੰਦਲੋਨ ਵਿੱਚ 700 ਕਿਸਾਨ ਸ਼ਹੀਦ ਹੋ ਗਏ ਸਨ, ਪਰ ਇਹ ਗੱਲ ਕਿਸੇ ਨੇ ਨਹੀਂ ਕੀਤੀ। ਉਨ੍ਹਾਂ ਨੇ ਨੌਜਵਾਨਾਂ ਦੀ ਚਾਰ ਸਾਲ ਦੀ ਫ਼ੌਜ ਵਿੱਚ ਨੌਕਰੀ ਅਗਨੀਪਥ ਸਕੀਮ ਨੂੰ ਵੀ ਗ਼ਲਤ ਠਹਿਰਾਇਆ ਅਤੇ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ (farmers) ਦੀ ਤਕਲੀਫ਼ ਨਾਲ ਕੋਈ ਕੀ ਲੈਣਾ ਦੇਣਾ ਨਹੀਂ। ਉਨ੍ਹਾਂ ਨੂੰ ਜਦ ਇਹ ਪੁੱਛਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ‘ਤੇ ਕੋਈ ਐਕਸ਼ਨ ਵੀ ਲਿਆ ਜਾ ਸਕਦਾ ਹੈ, ਤਾਂ ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਤੋਂ ਡਰਦੇ ਨਹੀਂ, ਬਲਕਿ ਹਮੇਸ਼ਾ ਆਪਣਾ ਅਸਤੀਫਾ ਆਪਣੀ ਜੇਬ ਵਿੱਚ ਰੱਖਦੇ ਹਨ। ਜਿਸ ਨਾਲ ਕਿ ਉਹ ਕਿਸਾਨਾਂ ਦੀ ਲੜਾਈ ਲੜਦੇ ਰਹੇ ਅਤੇ ਮੈਂ ਅੱਗੇ ਵੀ ਲੜਦੇ ਰਹਿਣਗੇ।