ਜਲੰਧਰ: ਜਲੰਧਰ ਦੇ ਰਾਮਾਮੰਡੀ 'ਚ ਪੈਂਦੇ ਨਿਊਂ ਉਪਕਾਰ ਨਗਰ 'ਚ ਪਤੀ ਪਤਨੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਨੂੰ ਲੈਕੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਗੁਰੂ ਨਾਨਕ ਨਗਰ ਦੇ ਮਕਸੂਦਾ ਦੀ ਰਹਿਣ ਵਾਲੀ ਰਾਧਾ ਅਤੇ ਸਾਗਰ ਦੇ ਰੂਪ ਵਜੋਂ ਹੋਈ ਹੈ। ਜਿਨ੍ਹਾਂ ਦੀ ਉਮਰ ਛੱਵੀ ਅਤੇ ਚੌਵੀ ਸਾਲ ਦੱਸੀ ਜਾ ਰਹੀ ਹੈ। ਇਸ ਸਬੰਧੀ ਕੁਝ ਵੀ ਸਾਫ਼ ਨਹੀਂ ਹੋ ਪਾਇਆ ਕਿ ਉਕਤ ਦੋਵਾਂ ਦਾ ਕਤਲ ਹੋਇਆ ਜਾਂ ਉਨ੍ਹਾਂ ਵਲੋਂ ਖੁਦਕੁਸ਼ੀ ਕੀਤੀ ਗਈ।
ਪਤੀ ਪਤਨੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਵਲੋਂ ਜਾਂਚ ਜਾਰੀ - ਤਲ ਹੋਇਆ ਜਾਂ ਉਨ੍ਹਾਂ ਵਲੋਂ ਖੁਦਕੁਸ਼ੀ ਕੀਤੀ
ਰਾਮਾਮੰਡੀ 'ਚ ਆਪਣੇ ਪਤੀ ਨਾਲ ਪੇਕੇ ਘਰ ਆਈ ਮਹਿਲਾ ਅਤੇ ਉਸਦੇ ਪਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਜਿਸ ਨੂੰ ਲੈਕੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਉਕਤ ਮ੍ਰਿਤਕ ਰਾਧਾ ਆਪਣੇ ਪਤੀ ਨਾਲ ਪੇਕੇ ਘਰ ਆਈ ਹੋਈ ਸੀ। ਉਨ੍ਹਾਂ ਦੱਸਿਆ ਕਿ ਰਾਧਾ ਦੀ ਸਿਹਤ ਖ਼ਰਾਬ ਹੋਣ 'ਤੇ ਜਦੋਂ ਉਸਨੂੰ ਹਸਪਤਾਲ ਲਿਆਉਂਦਾ ਗਿਆ ਤਾਂ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਰਾਧਾ ਦੀ ਮ੍ਰਿਤਕ ਦੇਹ ਲੈਕੇ ਪਰਿਵਾਰ ਘਰ ਪਹੁੰਚਿਆ ਤਾਂ ਸਾਗਰ ਦੀ ਸਿਹਤ ਖ਼ਰਾਬ ਹੋ ਗਈ, ਜਿਸ ਨੂੰ ਬਾਅਦ 'ਚ ਡਾਕਟਰਾਂ ਵਲੋਂ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਪੁਲਿਸ ਦਾ ਕਹਿਣਾ ਕਿ ਮੌਤ ਦੇ ਕਾਰਨਾਂ ਸਬੰਧੀ ਕੁਝ ਵੀ ਸਪੱਸ਼ਟ ਨਹੀਂ ਹੋ ਸੁਕਿਆ। ਜਿਸ ਨੂੰ ਲੈਕੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ:ਅੰਮ੍ਰਿਤਸਰ ਦੇ ਸਿਵਲ ਹਸਪਤਾਲ ਕੋਰੋਨਾ ਦੀ ਵੈਕਸੀਨ ਦੀ ਘਾਟ, ਲੋਕ ਹੋ ਰਹੇ ਨੇ ਪਰੇਸ਼ਾਨ