ਜਲੰਧਰ : ਕਸਬਾ ਗੁਰਾਇਆ ਦੇ ਮੁਹੱਲਾ ਗੁਰੂ ਨਾਨਕਪੁਰਾ 'ਚ ਉਸ ਵੇਲੇ ਦਹਿਸ਼ਤ ਦਾ ਮਾਹੋਲ ਬਣ ਗਿਆ ਜਦੋਂ ਇੱਕ ਪਤੀ ਨੇ ਆਪਣੀ ਪਤਨੀ ਨੂੰ ਦਿਨ ਦਿਹਾੜੇ ਤਲਵਾਰ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ।
ਪਤੀ ਨੇ ਆਪਣੀ ਪਤਨੀ ਦੀ ਲਈ ਜਾਨ, ਤਲਵਾਰ ਨਾਲ ਵੱਢ ਕੇ ਉਤਾਰਿਆ ਮੌਤ ਦੇ ਘਾਟ
ਜਲੰਧਰ ਦੇ ਕਸਬਾ ਗੁਰਾਇਆ ਦੇ ਮੁਹੱਲਾ ਗੁਰੂ ਨਾਨਕਪੁਰਾ 'ਚ ਇੱਕ ਪਤੀ ਨੇ ਆਪਣੀ ਪਤਨੀ ਨੂੰ ਦਿਨ ਦਿਹਾੜੇ ਤਲਵਾਰ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਮੁਤਾਬਕ ਮੁਲਜ਼ਮ ਨੂੰ ਆਪਣੀ ਪਤਨੀ ਦੇ ਚਾਲ-ਚਲਣ 'ਤੇ ਸ਼ੱਕ ਸੀ।
ਜਾਣਕਾਰੀ ਦਿੰਦਿਆਂ ਏਐਸਪੀ ਫਿਲੌਰ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮ੍ਰਿਤਕ ਕੁਲਵਿੰਦਰ ਕੌਰ ਉਰਫ ਬਿੰਦੂ ਦਾ ਵਿਆਹ ਲੁਧਿਆਣਾ ਦੇ ਰਹਿਣ ਵਾਲੇ ਜਸਵੰਤ ਸਿੰਘ ਨਾਲ ਹੋਇਆ ਸੀ। ਪਤੀ-ਪਤਨੀ ਦਾ ਆਪਸ ਵਿੱਚ ਲੜਾਈ ਝਗੜਾ ਚੱਲਦਾ ਹੋਣ ਕਰਕੇ ਮ੍ਰਿਤਕ ਕੁਲਵਿੰਦਰ ਕੌਰ ਗੁਰਾਇਆ ਵਿਖੇ ਆਪਣੀ ਮਾਸੀ ਦੇ ਘਰ ਆਈ ਹੋਈ ਸੀ। ਉਨ੍ਹਾਂ ਦੱਸਿਆ ਕਿ ਪਤੀ ਨੂੰ ਆਪਣੀ ਪਤਨੀ 'ਤੇ ਕਿਸੇ ਹੋਰ ਨਾਲ ਵੀ ਸਬੰਧ ਹੋਣ ਦਾ ਸ਼ੱਕ ਸੀ।
ਇਸ ਦੇ ਚੱਲਦਿਆ ਮੰਗਲਵਾਰ ਦੁਪਿਹਰ ਦੇ ਸਮੇਂ ਮੁਲਜ਼ਮ ਪਤੀ ਗੁਰਾਇਆ ਵਿਖੇ ਕ੍ਰਿਪਾਨ ਲੈ ਕੇ ਆਇਆ ਅਤੇ ਰਸਤੇ ਵਿੱਚ ਜਾ ਰਹੀ ਆਪਣੀ ਪਤਨੀ ਕੁਲਵਿੰਦਰ ਕੌਰ 'ਤੇ ਤਲਵਾਰ ਨਾਲ ਕਈ ਵਾਰ ਕੀਤੇ। ਇਸ ਨਾਲ ਕੁਲਵਿੰਦਰ ਕੌਰ ਬੁਰੀ ਤਰਾਂ ਜ਼ਖਮੀ ਹੋ ਗਈ। ਗੁਰਾਇਆ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮੁਹੱਲਾ ਵਾਸੀਆਂ ਦੀ ਮਦਦ ਨਾਲ ਜ਼ਖਮੀ ਕੁਲਵਿੰਦਰ ਕੌਰ ਨੂੰ ਹਸਪਤਾਲ ਦਾਖਲ ਕਰਵਾਇਆ ਜਿਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਕੁਲਵਿੰਦਰ ਕੌਰ ਦੇ ਪਿਤਾ ਕਰਨੈਲ ਸਿੰਘ ਦੇ ਬਿਆਨਾ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।