ਜਲੰਧਰ :ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਤਸਕਰੀ 'ਤੇ ਸ਼ਿੰਕਜਾ ਕੱਸਿਆ ਜਾ ਰਿਹਾ ਹੈ। ਜਿਸ ਤਹਿਤ ਨਾਕੇਬੰਦੀ ਲਾਈ ਜਾ ਰਹੀ ਹੈ। ਉਥੇ ਹੀ ਥਾਣਾ ਜਲੰਧਰ ਕੈਂਟ ਦੀ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਸ਼ਰਾਬ ਦੀਆਂ 12 ਪੇਟੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀ ਖਿਲਾਫ਼ ਐਕਸਾਇਜ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ
ਇਹ ਵੀ ਪੜ੍ਹੋ :ਗੋਇੰਦਵਾਲ ਸਾਹਿਬ ਜੇਲ੍ਹ 'ਚ ਮੁੜ ਭਿੜੇ ਕੈਦੀ, ਕੈਦੀ ਦੇ ਸਿਰ 'ਤੇ ਲੋਹੇ ਦੀ ਰਾਡ ਨਾਲ ਹਮਲਾ
12 ਪੇਟੀਆਂ ਸ਼ਰਾਬ ਦੀਆਂ ਬਰਾਮਦ:ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਹਰਸ਼ਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਜਲੰਧਰ ਕੈਂਟ ਦੇ ਥਾਣੇ ਦੀ ਪੁਲਿਸ ਦੀ ਚੌਂਕੀ ਪਰਾਗਪੁਰ ਦੇ ਏ ਐੱਸ ਆਈ ਸੁਰਿੰਦਰਪਾਲ ਸਿੰਘ ਪੁਲਿਸ ਪਾਰਟੀ ਦੇ ਨਾਲ GNA ਚੌਂਕ ਦੀਪ ਨਗਰ ਰੋਡ ਵਿਖੇ ਨਾਕੇ ਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਵਿਅਕਤੀ ਲਖਬੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਦੋਸਾਂਝ ਕਲਾਂ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਨੂੰ ਸਮੇਤ ਉਸਦੀ ਕਾਰ ਦੀ ਤਲਾਸ਼ੀ ਲਈ ਗਈ ਤੇ ਉਸ ਵਿਚੋਂ 12 ਪੇਟੀਆਂ ਸ਼ਰਾਬ ਦੀਆਂ ਬਰਾਮਦ ਹੋਈ। ਇਸ ਤੋਂ ਬਾਅਦ ਕੀ ਪੁਲਿਸ ਵੱਲੋਂ ਲਖਬੀਰ ਸਿੰਘ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਜਲੰਧਰ ਕੈਂਟ ਦੇ ਥਾਣਾ ਵਿਚ ਮੁਕਦਮਾ ਦਰਜ ਰਜਿਸਟਰ ਕਰ ਲਿੱਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਸ਼ਰਾਬ ਕਿਥੋਂ ਲਿਆਂਦੀ ਗਈ ?: ਜ਼ਿਕਰਯੋਗ ਹੈ ਕਿ ਜਿਥੇ ਇਕ ਪਾਸੇ ਜ਼ਿਲਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਆਉਣ ਵਾਲੀ ਉੱਪ ਚੋਣਾਂ ਨੂੰ ਲੈ ਕੇ ਪੂਰੀ ਤਿਆਰੀ ਕਰ ਰਿਹਾ ਹੈ ਉਧਰ ਦੂਸਰੇ ਪਾਸੇ ਨਸ਼ਾ ਤਸਕਰ ਵੀ ਤਿਆਰੀਆਂ ਕਰ ਰਹੇ ਹਨ। ਹੁਣ ਪੁਲਿਸ ਵੱਲੋਂ ਜਾਂਚ ਦਾ ਵਿਸ਼ਾ ਇਹ ਵੀ ਰਹੇਗਾ ਕਿ ਇਹ ਸ਼ਰਾਬ ਕਿਥੋਂ ਲਿਆਂਦੀ ਗਈ ਅਤੇ ਕਿਥੇ ਲੈਕੇ ਜਾਇਆ ਜਾ ਰਿਹਾ ਸੀ।ਕੀ ਇਸ ਸ਼ਰਾਬ ਦਾ ਇਸਤੇਮਾਲ ਚੋਣਾਂ ਵਿਚ ਕਰਨਾ ਸੀ ਜਾਂ ਫਿਰ ਨਿਜੀ ਇਸਤੇਮਾਲ ਲਈ ਕਰਨਾ ਹੈ।
ਅਫੀਮ ਅਤੇ ਹੈਰੋਇਨ ਦੀ ਵੱਡੇ ਪੱਧਰ 'ਤੇ ਸਪਲਾਈ :ਪੁਲਿਸ ਪ੍ਰਸ਼ਾਸਨ ਆਪਣੀ ਡਿਊਟੀ ਨੂੰ ਬਾਖੂਬੀ ਨਿਭਾਅ ਰਿਹਾ ਹੈ ਤਾਂ ਜੋ ਸ਼ਹਿਰ ਵਿਚ ਅਮਨ-ਕਾਨੂੰਨ ਬਣਿਆ ਰਹੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੁਲਿਸ ਨੇ ਇੰਨੇ ਸਾਰੇ ਲੋਕਾਂ ਨੂੰ ਕਾਬੂ ਕੀਤਾ ਹੈ। ਜਿੰਨਾ ਕੋਲੋਂ ਸ਼ਰਾਬ ਹੀ ਨਹੀਂ ਬਲਕਿ ਇਸ ਤੋਂ ਇਲਾਵਾ ਮੈਡੀਕਲ ਨਸ਼ਾ ਵੀ ਬਰਾਮਦ ਕੀਤਾ ਹੈ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇੰਨਾ ਹੀ ਨਹੀਂ ਨਸ਼ੇ ਦੀ ਖੇਪ ਸਣੇ ਤਸਕਰ ਨੂੰ ਵੀ ਕਾਬੂ ਕੀਤਾ ਸੀ। ਪੰਜਾਬ 'ਚ ਅਫੀਮ ਅਤੇ ਹੈਰੋਇਨ ਦੀ ਵੱਡੇ ਪੱਧਰ 'ਤੇ ਸਪਲਾਈ ਕਰਦਾ ਰਿਹਾ ਹੈ। ਜ਼ਿਕਰਯੋਗ ਹੈ ਕਿ ਐਨਡੀਪੀਐਸ ਐਕਟ ਤਹਿਤ ਵੱਖ-ਵੱਖ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।