ਜਲੰਧਰ: ਇੱਥੋਂ ਦੇ ਕਸਬਾ ਫਿਲੌਰ ਦੇ ਮੁਹੱਲਾ ਚੌਧਰੀਆਂ ਵਿਖੇ ਇੱਕ ਪ੍ਰਵਾਸੀ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਜਲੰਧਰ: ਪਰਵਾਸੀ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
ਕਸਬਾ ਫਿਲੌਰ ਦੇ ਮੁਹੱਲਾ ਚੌਧਰੀਆਂ ਵਿਖੇ ਇੱਕ ਪ੍ਰਵਾਸੀ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸਥਾਨਕ ਵਾਸੀ ਓਮ ਪ੍ਰਕਾਸ਼ ਨੇ ਕਿਹਾ ਕਿ ਮ੍ਰਿਤਕ ਦਾ ਨਾਂਅ ਅਰੁਣ ਕੁਮਾਰ ਹੈ ਅਤੇ ਉਹ ਯੂਪੀ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਅਰੁਣ ਇੱਥੇ ਕ੍ਰਿਮਿਕਾ ਫੈਕਟਰੀ ਵਿੱਚ ਲੇਬਰ ਦਾ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਉਹ ਰਾਤ ਨੂੰ ਕੰਮ ਉੱਤੇ ਗਏ ਹੋਏ ਸੀ ਜਦੋਂ ਉਹ ਸਵੇਰੇ ਘਰ ਵਿੱਚ ਆਏ ਤਾਂ ਅਰੁਣ ਨੇ ਫਾਹਾ ਲਾਇਆ ਹੋਇਆ ਸੀ। ਇਸ ਤੋਂ ਬਾਅਦ ਮੁਹੱਲਾ ਵਾਸੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ।
ਸਬ-ਇੰਸਪੈਕਟਰ ਗੋਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਹੱਲਾ ਚੌਧਰੀਆਂ ਵਿੱਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।