ਜਲੰਧਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਬਿੱਲਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਦੇ ਚੱਲਦਿਆਂ ਅੱਜ ਜਲੰਧਰ ਵਿੱਚ ਇਸ ਦਾ ਖਾਸਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ ਦੇ ਫਗਵਾੜਾ ਗੇਟ ਬਾਜ਼ਾਰ ਦੀ ਸਾਰੀਆਂ ਦੁਕਾਨਾਂ ਬੰਦ ਹਨ ਅਤੇ ਕਿਸਾਨਾਂ ਵੱਲੋਂ ਗੱਡੀਆਂ ਟਰੈਕਟਰਾਂ ਉੱਤੇ ਰੈਲੀ ਕੱਢ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨਾਂ ਦੇ ਸਮਰਥਨ ਵਿੱਚ ਕੁਝ ਪੁਲੀਟੀਕਲ ਪਾਰਟੀਆਂ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਅਤੇ ਕਈ ਲੋਕ ਕਿਸਾਨਾਂ ਦੇ ਹੱਕ ਵਿੱਚ ਸੜਕਾਂ ਉੱਤੇ ਉੱਤਰੇ ਹਨ ਅਤੇ ਉਹ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।