ਸੜਕ ਸੁਰੱਖਿਆ ਹਫ਼ਤੇ ਤਹਿਤ ਹੈਲਮੇਟ ਵੰਡੇ - ਜਲੰਧਰ
ਜਲੰਧਰ : ਪੰਜਾਬ ਦੇ ਹਰ ਜ਼ਿਲ੍ਹੇ ਵਿਚ 'ਸੜਕ ਸੁਰੱਖਿਆ ਹਫ਼ਤਾ' ਮਨਾਇਆ ਜਾ ਰਿਹਾ ਹੈ। ਇਸੇ ਦੇ ਚਲਦਿਆਂ ਜਲੰਧਰ 'ਚ ਅੱਜ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵੀ ਇਸ ਦੀ ਸ਼ੁਰੂਆਤ ਕੀਤੀ।
ਸੜਕ ਸੁਰੱਖਿਆ ਹਫ਼ਤੇ ਤਹਿਤ ਹੈਲਮੇਟ ਵੰਡੇ
ਇਸ ਮੌਕੇ ਭੁੱਲਰ ਨੇ ਦੱਸਿਆ ਕਿ ਇਹ ਹਫ਼ਤਾ 4 ਤੋਂ 10 ਫ਼ਰਵਰੀ ਤੱਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਨਾ ਸਿਰਫ਼ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰੇਗੀ, ਸਗੋਂ ਦੁਪਹੀਆ ਚਾਲਕਾਂ ਨੂੰ ਹੈਲਮੇਟ ਵੀ ਵੰਡੇ ਜਾਣਗੇ।