ਜਲੰਧਰ: ਫਿਲੌਰ ਦੇ ਨਜ਼ਦੀਕ ਪੈਂਦੇ ਪਿੰਡ ਗੜਾ ਵਿਖੇ 2 ਘਰਾਂ 'ਚ ਭੰਨ ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿਚ ਜਾਣਕਾਰੀ ਦਿੰਦੇ ਹੋਏ ਰਾਜਨ ਨੇ ਦੱਸਿਆ ਹੈ ਕਿ ਰਾਤ ਕੁਝ ਨੌਜਵਾਨਾਂ ਵੱਲੋਂ ਦਾਰੂ ਪੀਤੀ ਹੋਈ ਸੀ। ਜੋ ਉਨ੍ਹਾਂ ਦੇ ਘਰ ਵਿੱਚ ਆ ਵੜੇ ਅਤੇ ਉਨ੍ਹਾਂ ਨੇ ਆ ਕੇ ਘਰ ਦੀ ਭੰਨਤੋੜ ਕੀਤੀ।In Jalandhar two youths have been arrested by.
ਨਸ਼ੇ ਦੌਰਾਨ ਘਰ 'ਚ ਭੰਨਤੋੜ ਤੇ ਮਹਿਲਾਵਾਂ ਨੂੰ ਜ਼ਖਮੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਨੂੰ ਕੀਤਾ ਕਾਬੂ - ਭੰਨਤੋੜ ਤੇ ਮਹਿਲਾਵਾਂ ਨੂੰ ਜ਼ਖਮੀ ਕਰਨ ਦੇ ਮਾਮਲੇ
ਫਿਲੌਰ ਦੇ ਨਜ਼ਦੀਕ ਪੈਂਦੇ ਪਿੰਡ ਗੜਾ ਵਿਖੇ 2 ਘਰਾਂ 'ਚ ਭੰਨ ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿਚ ਜਾਣਕਾਰੀ ਦਿੰਦੇ ਹੋਏ ਰਾਜਨ ਨੇ ਦੱਸਿਆ ਹੈ ਕਿ ਰਾਤ ਕੁਝ ਨੌਜਵਾਨਾਂ ਵੱਲੋਂ ਦਾਰੂ ਪੀਤੀ ਹੋਈ ਸੀ। ਜੋ ਉਨ੍ਹਾਂ ਦੇ ਘਰ ਵਿੱਚ ਆ ਵੜੇ ਅਤੇ ਉਨ੍ਹਾਂ ਨੇ ਆ ਕੇ ਘਰ ਦੀ ਭੰਨਤੋੜ ਕੀਤੀ।In Jalandhar two youths have been arrested by.
ਥਾਣਾ ਫਿਲੌਰ ਦੀ ਪੁਲਿਸ ਵੱਲੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਦੱਸਿਆ ਹੈ ਕਿ ਜੋ ਪਿਛਲੇ ਦਿਨੀਂ ਗੜ੍ਹਾ ਵਿਖੇ ਝਗੜੇ ਦੀ ਘਟਨਾ ਸਾਹਮਣੇ ਆਈ ਸੀ ਉਸ ਦੇ ਵਿੱਚ ਹਰਮਨਦੀਪ ਸਿੰਘ ਪੁੱਤਰ ਸਰਬਦਿਆਲ ਸਿੰਘ ਵਾਸੀ ਗੜ੍ਹਾ ਤੇ ਅਨਮੋਲਦੀਪ ਸਿੰਘ ਪੁੱਤਰ ਸਰਬਦਿਆਲ ਸਿੰਘ ਵਾਸੀ ਗੜ੍ਹਾ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਇਨ੍ਹਾਂ ਤੋਂ ਪੁੱਛਗਿੱਛ ਦੌਰਾਨ ਇੱਕੀ ਹੋਰ ਵਿਅਕਤੀਆਂ ਨੂੰ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ ਹੈ।
ਇਸੇ ਤਹਿਤ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਤੇ ਮਾਮਲਾ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਮਾੜੇ ਅਨਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਉਹ ਆਪਣੇ ਆਪ ਨੂੰ ਸੁਧਾਰ ਲੈਣ ਸ਼ਹਿਰ ਦੇ ਅਮਨ ਕਨੂੰਨ ਨੂੰ ਕਿਸੇ ਵੀ ਤਰ੍ਹਾਂ ਭੰਗ ਨਹੀਂ ਹੋਣ ਦਿੱਤਾ ਜੇਕਰ ਕੋਈ ਉਨ੍ਹਾਂ ਦੇ ਹੱਥੇ ਚੜ੍ਹ ਗਿਆ ਤਾਂ ਉਸ ਨੂੰ ਨਹੀਂ ਬਖਸ਼ਿਆ ਜਾਵੇਗਾ।
ਇਹ ਵੀ ਪੜ੍ਹੋ:7 ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਮਨਪ੍ਰੀਤ ਰਈਆ ਤੇ ਮਨਦੀਪ ਤੂਫ਼ਾਨ