ਜਲੰਧਰ: ਸ਼ਨੀਵਾਰ ਅਤੇ ਐਤਵਾਰ ਨੂੰ ਲੌਕਡਾਊਨ ਦੇ ਚੱਲਦੇ ਚੋਰਾਂ ਨੇ ਸ਼ਹਿਰ ਦੇ ਕਿਸ਼ਨਪੁਰ ਇਲਾਕੇ ਵਿੱਚ ਮੋਬਾਈਲ ਸ਼ਾਪ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਮੋਬਾਈਲ ਦੀ ਦੁਕਾਨ 'ਤੇ ਚੋਰ ਤਾਲੇ ਤੋੜ ਕੇ 15 ਤੋਂ 20 ਹਜ਼ਾਰ ਨਕਦੀ ਅਤੇ ਪੁਰਾਣੇ ਨਵੇਂ ਮੋਬਾਈਲ ਚੋਰੀ ਕਰਕੇ ਲੈ ਗਏ।
ਜਲੰਧਰ: ਚੋਰਾਂ ਨੇ ਮੋਬਾਈਲ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ
ਜਲੰਧਰ ਦੇ ਕਿਸ਼ਨਪੁਰ ਇਲਾਕੇ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਲੌਕਡਾਊਨ ਦੇ ਚੱਲਦੇ ਚੋਰਾਂ ਨੇ ਮੋਬਾਈਲ ਦੀ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਮੋਬਾਈਲ ਦੀ ਦੁਕਾਨ 'ਤੇ ਚੋਰ ਤਾਲੇ ਤੋੜ ਕੇ 15 ਤੋਂ 20 ਹਜ਼ਾਰ ਨਕਦੀ ਅਤੇ ਪੁਰਾਣੇ ਨਵੇਂ ਮੋਬਾਈਲ ਚੋਰੀ ਕਰਕੇ ਲੈ ਗਏ।
ਫ਼ੋੋਟੋ
ਦੁਕਾਨ ਦੇ ਮਾਲਕ ਹਿਮਾਂਸ਼ੂ ਮਦਾਨ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਚਲੇ ਗਏ ਸੀ। ਅੱਜ ਸਵੇਰੇ ਉਨ੍ਹਾਂ ਨੂੰ ਨਾਲ ਦੀਆਂ ਦੁਕਾਨਾਂ ਵਾਲਿਆਂ ਨੇ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ, ਜਦ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਦੁਕਾਨ ਦਾ ਸਾਰਾ ਸਾਮਾਨ ਖਿਲਰਿਆਂ ਹੋਇਆ ਸੀ।
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਵਿੱਚੋਂ 15 ਤੋਂ 20 ਹਜ਼ਾਰ ਦੀ ਨਕਦੀ ਅਤੇ ਚਾਰ ਪੁਰਾਣੇ ਅਤੇ ਨਵੇਂ ਮੋਬਾਈਲ ਚੋਰੀ ਹੋਏ ਹਨ। ਇਸ ਬਾਰੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ।