ਜਲੰਧਰ: ਪੰਜਾਬ ਵਿੱਚ ਇੱਕ ਪਾਸੇ ਜਿੱਥੇ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਸਰਕਾਰ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਬਾਵਜੂਦ ਇਸਦੇ ਪੰਜਾਬ ਵਿੱਚ ਕਦੇ ਪ੍ਰਧਾਨ ਅਸਤੀਫਾ ਦੇ ਦਿੰਦਾ ਹੈ ਤਾਂ ਕਦੀ ਉਸ ਦੇ ਨਾਲ ਦੇ ਆਗੂ। ਅੱਜ ਪੰਜਾਬ ਦੇ ਹਾਲਾਤ ਇਹ ਹੋ ਗਏ ਹਨ ਕਿ ਕਾਂਗਰਸ ਹਾਈ ਕਮਾਨ ਵੱਲੋਂ ਜੋ ਪੰਜਾਬ ਦੇ ਦਲਿਤ ਸਮੁਦਾਇ ਤੋਂ ਮੁੱਖ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਦੇ ਵਿਰੋਧੀ ਤੰਜ਼ ਕੱਸਦੇ ਹੋਏ ਨਜ਼ਰ ਆ ਰਹੇ ਹਨ ਤੇ ਆਮ ਲੋਕ ਉਨ੍ਹਾਂ ਨੂੰ ਸੁਆਲ ਪੁੱਛਦੇ ਹੋਏ ਨਜ਼ਰ ਆ ਰਹੇ ਹਨ ਕਿ ਮੁੱਖ ਮੰਤਰੀ ਜੀ ' ਭੰਗੜਾ ਪਾਇਆ ਕੰਮ ਨਹੀਂ ਬਣਨਾ ਕੰਮ ਕਰਾਉਣੇ ਪੈਣੇ ਹਨ '।
ਚੰਨੀ ਸਰਕਾਰ ਦੀਆਂ ਵਧੀਆਂ ਮੁਸ਼ਕਿਲਾਂ
ਪੰਜਾਬ ਦੇ ਲੋਕਾਂ ਨੂੰ ਇੱਕ ਉਮੀਦ ਜਾਗੀ ਸੀ ਕਿ ਜੇ ਸਾਢੇ ਚਾਰ ਸਾਲ ਪੰਜਾਬ ਵਿੱਚ ਕਾਂਗਰਸ ਸਰਕਾਰ (Congress Government) ਨੇ ਕੋਈ ਕੰਮ ਨਹੀਂ ਕੀਤਾ ਤਾਂ ਹੁਣ ਜਿਹੜੇ ਕੁਝ ਦਿਨ ਬਾਕੀ ਨੇ ਉਹਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਉਨ੍ਹਾਂ ਦੀ ਟੀਮ ਲੋਕਾਂ ਦੇ ਮੁੱਦਿਆਂ ਉੱਤੇ ਕੰਮ ਕਰਦੇ ਹੋਏ ਜਲਦ ਤੋਂ ਜਲਦ ਪੰਜਾਬ ਦੇ ਲੋਕਾਂ ਨੂੰ ਕੀਤੇ ਵਾਅਦੇ ਪੂਰੇ ਕਰੇਗੀ। ਪਰ ਅੱਜ ਇਕ ਪਾਸੇ ਜਿਥੇ ਕਾਂਗਰਸ ਦੇ ਆਗੂ ਇਸ ਸ਼ਸ਼ੋਪੰਜ ਵਿਚ ਹਨ ਕਿ ਆਖਿਰ ਸਾਡਾ ਅਸਲ ਆਗੂ ਕੌਣ ਹੈ ?
ਵਿਰੋਧੀਆਂ ਨੇ ਚੰਨੀ ਨੂੰ ਕਰਵਾਏ ਵਾਅਦੇ ਯਾਦ
ਦੂਸਰੇ ਪਾਸੇ ਵਿਰੋਧੀ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਮੁੱਖ ਮੰਤਰੀ ਦੇ ਭੰਗੜਾ ਪਾਇਆ ਕੰਮ ਨਹੀਂ ਬਣਨਾ ਕੰਮ ਤਾਂ ਕੰਮ ਕਰਨ ਨਾਲ ਹੀ ਬਣਦੇ ਹਨ।
ਭੰਗੜਾ ਪਾਉਣ ਨੂੰ ਲੈਕੇ ਚੁੱਕੇ ਸਵਾਲ
ਪੰਜਾਬ ਵਿੱਚ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਕਾਂਗਰਸ ਦੀ ਸਰਕਾਰ ਉੱਤੇ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਇਸ ਗੱਲ ਨਾਲ ਕੋਈ ਇਤਰਾਜ਼ ਨਹੀਂ ਕਿ ਮੁੱਖ ਮੰਤਰੀ ਭੰਗੜੇ ਪਾਉਂਦੇ ਹੋਏ ਨਜ਼ਰ ਆ ਰਹੇ ਹਨ ਪਰ ਮੁੱਖ ਮੰਤਰੀ ਨੂੰ ਇਹ ਦੇਖਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਭੰਗੜੇ ਨਾਲ ਨਹੀਂ ਬਲਕਿ ਉਨ੍ਹਾਂ ਵਾਅਦਿਆਂ ਨਾਲ ਮਤਲਬ ਸੀ ਜੋ ਕਾਂਗਰਸ ਸਰਕਾਰ ਨੇ ਉਨ੍ਹਾਂ ਨਾਲ ਕੀਤੇ ਹੋਏ ਹਨ। ਪਰ ਪਿਛਲੇ ਸਾਢੇ ਚਾਰ ਸਾਲ ਵਿੱਚ ਉਹ ਵਾਅਦੇ ਹਾਲੇ ਤੱਕ ਪੂਰੇ ਨਹੀਂ ਹੋਏ। ਮਨੋਰੰਜਨ ਕਾਲੀਆ ਮੁਤਾਬਕ ਹੁਣ ਜਦ ਪੰਜਾਬ ਦੇ ਵਿੱਚ ਇੱਕ ਨਵੀਂ ਟੀਮ ਬਣੀ ਹੈ ਉਹ ਵੀ ਦੋ ਕੈਬਨਿਟ ਮੀਟਿੰਗਾਂ ਅਤੇ ਮੁੱਖ ਮੰਤਰੀ ਦੇ ਐਲਾਨਾਂ ਤੋਂ ਬਾਅਦ ਪੰਜਾਬ ਦੇ ਲੋਕਾਂ ਵਾਸਤੇ ਕੁਝ ਖਾਸ ਨਹੀਂ ਕਰ ਪਾਈ ਜਦਕਿ ਸਮਾਂ ਦਿਨ ਬ ਦਿਨ ਘਟਦਾ ਜਾ ਰਿਹਾ ਹੈ।