ਜਲੰਧਰ:ਪੂਰੇ ਦੇਸ਼ ਵਿੱਚ ਆਜ਼ਾਦੀ ਦਿਹਾੜਾ ਪੂਰੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿਥੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਵਿਖੇ ਝੰਡਾ ਲਹਿਰਾ ਕੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾਡ਼ੇ ਦੀ ਵਧਾਈ ਦਿੱਤੀ। ਉੱਥੇ ਹੀ ਜਲੰਧਰ ਵਿਖੇ ਵੀ ਆਜ਼ਾਦੀ ਦਿਹਾੜੇ ਦਾ ਸਮਾਗਮ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਇਆ ਗਿਆ।
ਜਲੰਧਰ ਵਿੱਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ - ਨਰਿੰਦਰ ਮੋਦੀ
ਜਲੰਧਰ ਵਿੱਚ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਕੈਬਨਿਟ ਮੰਤਰੀ ਓ ਪੀ ਸੋਨੀ ਨੇ ਸ਼ਿਰਕਤ ਕੀਤੀ।
ਆਜ਼ਾਦੀ ਦਿਹਾੜੇ ਦੇ ਮੌਕੇ ਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਮਨਾਏ ਗਏ ਸਮਾਰੋਹ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਓ ਪੀ ਸੋਨੀ ਨੇ ਸ਼ਿਰਕਤ ਕੀਤੀ।ਉਨ੍ਹਾਂ ਪਰੇਡ ਦੀ ਸਲਾਮੀ ਲਈ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਓ ਪੀ ਸੋਨੀ ਵੱਲੋਂ ਲੋਕਾਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਜ਼ਰੂਰੀ ਸਾਮਾਨ ਦਿੱਤਾ ਗਿਆ।
ਆਜ਼ਾਦੀ ਦਿਹਾੜੇ ਦੇ ਮੌਕੇ ਤੇ ਕੈਬਨਿਟ ਮੰਤਰੀ ਓ ਪੀ ਸੋਨੀ ਨੇ ਪੰਜਾਬ ਵਾਸੀਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ। ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਲਗਾਤਾਰ ਹੋ ਰਹੇ ਧਰਨੇ ਪ੍ਰਦਰਸ਼ਨਾਂ ਬਾਰੇ ਓ ਪੀ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਮੁੱਦੇ ਨੂੰ ਲੈ ਕੇ ਇੱਕ ਕਮੇਟੀ ਬਣਾਈ ਗਈ ਹੈ ਅਤੇ ਸਰਕਾਰ ਜਲਦ ਹੀ ਦਸ ਸਾਲ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ:-ਕੈਪਟਨ ਨੇ ਗੁਰੂ ਨਗਰੀ ’ਚ ਲਹਿਰਾਇਆ ਤਿਰੰਗਾ, ਜਾਣੋ ਕੀ ਕਿਹਾ ਖ਼ਾਸ