ਜਲੰਧਰ:ਜਲੰਧਰ ਜਿਮਨੀ ਚੋਣ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਜਲੰਧਰ ਦੇ ਐਸਡੀਐੱਮ ਵਿਕਾਸ ਹੀਰਾ ਮੀਡੀਆ ਦੇ ਮੁਖਾਤਿਬ ਹੋਏ। ਉਨ੍ਹਾਂ ਕਿਹਾ ਕਿ ਜਿਮਨੀ ਚੋਣ ਸਬੰਧੀ ਸਾਰੀਆਂ ਤਿਆਰੀਆਂ ਹੋ ਗਈਆਂ ਹਨ। ਐਸ.ਡੀ.ਐੱਮ ਦਾ ਕਹਿਣਾ ਹੈ ਕਿ ਇਸ ਇਲੈਕਸ਼ਨ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿੰਨ੍ਹਾਂ ਵਿੱਚੋਂ ਕੁੱਝ ਟੀਮਾਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਬਣਾਈਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਵੋਟਰ ਆਪਣੇ ਜ਼ਮੂਹਰੀ ਹੱਕ ਦਾ ਪ੍ਰਯੋਗ ਕਰਨ। ਇਸ ਤੋਂ ਇਲਾਵਾ ਵੋਟਰਾਂ ਦੀ ਸੁਵਿਧਾਵਾਂ ਲਈ ਵੀ ਟੀਮਾਂ ਬਣਾਈਆਂ ਗਈਆਂ ਹਨ ਤਾਂ ਜੋ ਵੋਟਰਾਂ ਕਿਸੇ ਵੀ ਤਰ੍ਹਾਂ ਦੀ ਕੋਈ ਦਿਕੱਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸੁਰੱਖਿਆ ਨੂੰ ਲੈ ਕੇ ਦੋ ਟੀਮਾਂ ਬਣਾਈਆਂ ਗਈਆਂ ਹਨ। ਇਸ ਮੌਕੇ ਐਸਡੀਐਮ ਨੇ ਆਖਿਆ ਕਿ ਜਲੰਧਰ ਦੇ 9 ਹਲਕਿਆਂ ਵਿੱਚ ਕੈਮਰੇ ਵਾਲੀਆਂ ਗੱਡੀਆਂ ਕੰਮ ਕਰਦੀਆਂ ਹਨ।
ਸ਼ਰਾਰਤੀ ਅਨਸਰਾਂ ਦੀ ਖੈਰ ਨਹੀਂ:ਐਸਡੀਐਮ ਨੇ ਕਿਹਾ ਕਿ ਪੂਰੇ ਸ਼ਹਿਰ ਅਤੇ ਹਲਕਿਆਂ ਉੱਪਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਤੱਤ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਜਿਸ ਨੂੰ ਲੈ ਕੇ ਸਖ਼ਤ ਹਦਾਇਤ ਵੀ ਦਿੱਤੀ ਗਈ ਹੈ। ਇਸ ਮੌਕੇ 'ਤੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜਲੰਧਰ ਸੈਂਟਰਲ ਤੋਂ ਉਨ੍ਹਾਂ ਨੂੰ 10 ਸ਼ਿਕਾਇਤਾਂ ਮਿਲੀਆਂ ਹਨ। ਇੰਨ੍ਹਾਂ ਸ਼ਿਕਾਇਤਾਂ ਉਪਰ 24 ਘੰਟੇ ਅੰਦਰ ਕਾਰਵਾਈ ਦੀ ਗੱਲ ਵੀ ਐਸਡੀਐਮ ਵੱਲੋਂ ਆਖੀ ਗਈ ਹੈ। ਉਨ੍ਹਾਂ ਆਖਿਆ ਕਿ ਜ਼ਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਰੀ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ।