ਜਲੰਧਰ: ਸ਼ਾਹਕੋਟ ਇਲਾਕੇ ਦੇ ਪਿੰਡ ਮੱਲ੍ਹੀਆਂ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦਾ ਕੁਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ (Kabaddi player Sandeep Singh Nangal Ambain shot and Killed) ਕਰ ਦਿੱਤਾ। ਜਿਸ ਵੇਲੇ ਇਹ ਗੋਲੀਬਾਰੀ ਹੋਈ ਉਸ ਵੇਲੇ ਮੈਦਾਨ ਵਿੱਚ ਕਬੱਡੀ ਦਾ ਮੈਚ ਚੱਲ ਰਿਹਾ ਸੀ।
ਇਹ ਵੀ ਪੜੋ:ਅਫਸਰਾਂ, ਕਰਮਚਾਰੀਆਂ ਨੂੰ ਸਮੇਂ-ਸਿਰ ਦਫ਼ਤਰ ਆਉਣ ਦੇ ਸ਼ਖਤ ਨਿਰਦੇਸ਼
ਦੱਸ ਦਈਏ ਕਿ ਕਬੱਡੀ ਟੂਰਨਾਮੈਂਟ ਦੇ ਇੱਕ ਮੈਚ ਦੌਰਾਨ ਸਟੇਡੀਅਮ ਦੇ ਬਾਹਰ ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਅਤੇ ਥੋੜ੍ਹੀ ਦੇਰ ਬਾਅਦ ਪਤਾ ਲੱਗਾ ਕਿ ਕੁਝ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦਾ ਕੁਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ (Kabaddi player Sandeep Singh Nangal Ambain shot and Killed) ਕਰ ਦਿੱਤਾ ਗਿਆ ਹੈ। ਘਟਨਾ ਤੋਂ ਤੁਰੰਤ ਬਾਅਦ ਸੰਦੀਪ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਉਧਰ ਪੂਰੇ ਮਾਮਲੇ ਦੀ ਜਾਂਚ ਲਈ ਖੁਦ ਜਲੰਧਰ ਦਿਹਾਤੀ ਦੇ ਐੱਸਐੱਸਪੀ ਸਤਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਸਤਿੰਦਰ ਸਿੰਘ ਦਾ ਕਹਿਣਾ ਹੈ ਕਿ ਐਫਆਈਆਰ ਰਜਿਸਟਰ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਏਗਾ।